ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਸੜਕ ''ਤੇ ਪੈ ਗਈਆਂ ਭਾਜੜਾਂ
Tuesday, Nov 19, 2024 - 06:36 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਾਲ ਰੋਡ 'ਤੇ ਇੱਕ ਚਲਦੀ ਗੱਡੀ ਨੂੰ ਅੱਗ ਲੱਗ ਗਈ। ਜੋ ਅੱਗ ਦੇ ਗੋਲੇ ਵਾਂਗ ਨਜ਼ਰ ਆਈ। ਜਿਸ ਨੂੰ ਦੇਖ ਕੇ ਰਸਤੇ 'ਚ ਆਉਣ-ਜਾਣ ਵਾਲੇ ਲੋਕਾਂ 'ਚ ਭਾਜੜ ਮੱਚ ਗਈ। ਇਸ ਦੌਰਾਨ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਗੱਡੀ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਨੂੰ ਅਚਾਨਕ ਗੱਡੀ ਦੇ ਬੋਨਟ 'ਤੇ ਅੱਗ ਨਜ਼ਰ ਆਈ ਤਾਂ ਉਸ ਸਮੇਂ ਗੱਡੀ 'ਚ ਤਿੰਨ ਲੋਕ ਸਵਾਰ ਸੀ ਜਿਨ੍ਹਾਂ ਨੇ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਜਿਸ ਤੋਂ ਬਾਅਦ ਮੌਕੇ 'ਤੇ ਉਨ੍ਹਾਂ ਵੱਲੋਂ ਫਾਇਰ ਬ੍ਰਿਗੇਡ ਦੀ ਗੱਡੀਆਂ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚਣ ਤੱਕ ਗੱਡੀ ਨੂੰ ਪੂਰੀ ਤਰ੍ਹਾਂ ਅੱਗ ਨੇ ਕਾਬੂ ਕਰ ਲਿਆ ਸੀ।
ਇਹ ਵੀ ਪੜ੍ਹੋ- ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ
ਉਨ੍ਹਾਂ ਕਿਹਾ ਕਿ ਜੇਕਰ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਜਾਂਦੀ ਤਾਂ ਸ਼ਾਇਦ ਅੱਗ 'ਤੇ ਕਾਬੂ ਪਾਇਆ ਜਾ ਸਕਦਾ ਸੀ। ਹਾਲਾਂਕਿ ਗੱਡੀ ਦੇ ਮਾਲਕ ਕੋਲ ਜਿਸ ਕੰਪਨੀ ਦੀ ਗੱਡੀ ਸੀ ਉਸ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਸ਼ਾਇਦ ਕੋਈ ਅਣਗਹਿਲੀ ਕੀਤੀ ਗਈ ਹੈ ਜਿਸ ਕਾਰਨ ਗੱਡੀ ਨੂੰ ਅੱਗ ਲੱਗੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੇ ਐਕਟਿਵਾ ਸਵਾਰ ਕੁੜੀ-ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8