ਬਠਿੰਡਾ 'ਚ ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਪੁਲ 'ਤੇ ਪਈਆਂ ਭਾਜੜਾਂ, ਦੇਖਦੇ ਹੀ ਦੇਖਦੇ...

Wednesday, May 06, 2026 - 04:22 PM (IST)

ਬਠਿੰਡਾ 'ਚ ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਪੁਲ 'ਤੇ ਪਈਆਂ ਭਾਜੜਾਂ, ਦੇਖਦੇ ਹੀ ਦੇਖਦੇ...

ਬਠਿੰਡਾ (ਵੈੱਬ ਡੈਸਕ, ਵਿਜੇ ਵਰਮਾ) : ਸ਼ਹਿਰ ਦੇ ਰੋਜ਼ ਗਾਰਡਨ ਨੇੜੇ ਬਣੇ ਪੁਲ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਚੱਲਦੀ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਜਦੋਂ ਕਾਰ ਸਵਾਰ ਆਪਣੀ ਮੰਜ਼ਿਲ ਵੱਲ ਜਾ ਰਹੇ ਸਨ ਤਾਂ ਪੁਲ 'ਤੇ ਪਹੁੰਚਦਿਆਂ ਹੀ ਕਾਰ ਦੇ ਇੰਜਣ ਵਾਲੇ ਹਿੱਸੇ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਗੱਡੀ ਅੱਗ ਦੀਆਂ ਲਪਟਾਂ 'ਚ ਘਿਰ ਗਈ। ਕਾਰ 'ਚ ਸਵਾਰ ਲੋਕਾਂ ਨੇ ਬਿਨਾਂ ਸਮਾਂ ਗੁਆਏ ਸੂਝ-ਬੂਝ ਦਿਖਾਈ ਅਤੇ ਤੁਰੰਤ ਗੱਡੀ ਰੋਕ ਕੇ ਬਾਹਰ ਨਿਕਲ ਆਏ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ ਪੈ ਗਿਆ ਵੱਡਾ ਪੰਗਾ

ਚਸ਼ਮਦੀਦਾਂ ਅਨੁਸਾਰ ਜੇਕਰ ਸਵਾਰ ਬਾਹਰ ਨਿਕਲਣ 'ਚ ਥੋੜ੍ਹੀ ਵੀ ਦੇਰੀ ਕਰਦੇ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਘਟਨਾ ਕਾਰਨ ਪੁਲ 'ਤੇ ਆਵਾਜਾਈ ਵੀ ਕੁੱਝ ਸਮੇਂ ਲਈ ਪ੍ਰਭਾਵਿਤ ਰਹੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

ਹਾਲਾਂਕਿ, ਜਦੋਂ ਤੱਕ ਅੱਗ ਬੁਝਾਈ ਗਈ, ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਪੁਲਸ ਦੀ ਮੁੱਢਲੀ ਜਾਂਚ 'ਚ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਜਾਂ ਕਿਸੇ ਤਕਨੀਕੀ ਖ਼ਰਾਬੀ ਕਾਰਨ ਲੱਗੀ ਹੋ ਸਕਦੀ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


author

Babita

Content Editor

Related News