ਚੱਲਦੀ ਕਾਰ ਨੂੰ ਲੱਗੀ ਅੱਗ, ਪਰਿਵਾਰ ਨੇ ਮਸਾਂ ਬਚਾਈ ਜਾਨ, ਦੇਖੋ ਵੀਡੀਓ
Sunday, May 21, 2023 - 12:45 AM (IST)
ਸ੍ਰੀ ਫਤਿਹਗੜ੍ਹ ਸਾਹਿਬ (ਬਿਪਨ) : ਸਰਹਿੰਦ ਫਲਾਈਓਵਰ 'ਤੇ ਸ਼ਨੀਵਾਰ ਇਕ ਕਾਰ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ। ਹਾਲਾਂਕਿ, ਕਾਰ ਨੂੰ ਅੱਗ ਲੱਗਣ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਕਿਉਂਕਿ ਕਾਰ 'ਚ ਸਵਾਰ ਪਰਿਵਾਰ ਦੇ ਮੈਂਬਰਾਂ ਨੇ ਤੁਰੰਤ ਗੱਡੀ 'ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾ ਲਈ, ਜਦੋਂ ਕਿ ਕਾਰ ਸੜ ਕੇ ਸੁਆਹ ਹੋ ਗਈ।
ਇਹ ਵੀ ਪੜ੍ਹੋ : ਸਲੋਹ ਚੋਣਾਂ 'ਚ ਭਾਰਤੀਆਂ ਦੀ ਚੜ੍ਹਤ, ਕੌਂਸਲਰ ਬਲਵਿੰਦਰ ਢਿੱਲੋਂ ਬਣੇ ਡਿਪਟੀ ਮੇਅਰ, ਇਨ੍ਹਾਂ ਨੂੰ ਵੀ ਮਿਲੀਆਂ ਜ਼ਿੰਮੇਵਾਰੀਆਂ
ਜਾਣਕਾਰੀ ਮੁਤਾਬਕ ਕਾਰ ਵਿੱਚ 3 ਵਿਅਕਤੀ ਇਕ ਔਰਤ ਤੇ 2 ਬੱਚੇ ਮੌਜੂਦ ਸਨ। ਕਾਰ ਚਾਲਕ ਧਰਮਪਾਲ ਸਿੰਘ ਨੇ ਦੱਸਿਆ ਕਿ ਉਹ ਮਲੋਟ ਦੇ ਰਹਿਣ ਵਾਲੇ ਹਨ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਮਲੋਟ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਫੋਰਡ ਫਿਸਟਾ ਮਾਰਕਾ ਕਾਰ ਸਰਹਿੰਦ ਦੇ ਨਵੇਂ ਫਲਾਈਓਵਰ 'ਤੇ ਪਹੁੰਚੀ ਤਾਂ ਅਚਾਨਕ ਉਨ੍ਹਾਂ ਦੀ ਕਾਰ 'ਚੋਂ ਧੂੰਆਂ ਨਿਕਲਣ ਲੱਗਾ। ਉਨ੍ਹਾਂ ਗੱਡੀ ਰੋਕੀ ਤੇ ਦੇਖਿਆ ਕਿ ਅੱਗ ਨੇ ਗੱਡੀ ਪੂਰੀ ਤਰ੍ਹਾਂ ਲਪੇਟ ਵਿੱਚ ਲੈ ਲਿਆ ਹੋਇਆ ਸੀ, ਜਿਸ ਉਪਰੰਤ ਉਹ ਕਾਰ 'ਚੋਂ ਨਿਕਲ ਕੇ ਬਾਹਰ ਨੂੰ ਭੱਜੇ ਤੇ ਆਪਣੀ ਜਾਨ ਬਚਾਉਣ 'ਚ ਕਾਮਯਾਬ ਹੋ ਗਏ।
ਇਹ ਵੀ ਪੜ੍ਹੋ : ਬ੍ਰਿਟੇਨ ਦੇ ਸਾਬਕਾ PM ਬੋਰਿਸ ਜਾਨਸਨ 8ਵੀਂ ਵਾਰ ਬਣਨਗੇ ਪਿਤਾ, ਤੀਸਰੀ ਪਤਨੀ ਬਣਨ ਜਾ ਰਹੀ ਤੀਜੇ ਬੱਚੇ ਦੀ ਮਾਂ
ਉਥੇ ਮੌਜੂਦ ਲੋਕਾਂ ਨੇ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਇੰਨੀ ਦੇਰ ਤੱਕ ਕਾਰ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਮੌਕੇ 'ਤੇ ਪਹੁੰਚੇ ਪੁਲਸ ਮੁਲਾਜ਼ਮ ਕਰਤਾਰ ਸਿੰਘ ਤੇ ਅੰਗਰੇਜ਼ ਸਿੰਘ ਫਾਇਰਮੈਨ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਪਰਿਵਾਰ ਦੇ ਸਾਰੇ ਮੈਂਬਰ ਬਿਲਕੁਲ ਠੀਕ ਹਨ ਤੇ ਗੱਡੀ ਦੀ ਅੱਗ 'ਤੇ ਵੀ ਕਾਬੂ ਪਾ ਲਿਆ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।