ਚਲਦੀ ਕਾਰ ’ਚ ਅਚਾਨਕ ਲੱਗੀ ਅੱਗ, ਡਰਾਈਵਰ ਨੇ ਬਾਹਰ ਛਾਲ ਮਾਰ ਕੇ ਬਚਾਈ ਜਾਨ

Monday, Dec 02, 2024 - 06:46 AM (IST)

ਚਲਦੀ ਕਾਰ ’ਚ ਅਚਾਨਕ ਲੱਗੀ ਅੱਗ, ਡਰਾਈਵਰ ਨੇ ਬਾਹਰ ਛਾਲ ਮਾਰ ਕੇ ਬਚਾਈ ਜਾਨ

ਲੁਧਿਆਣਾ (ਰਾਜ) : ਚੰਡੀਗੜ੍ਹ ਰੋਡ ’ਤੇ ਇਕ ਚਲਦੀ ਹੋਈ ਕਾਰ ਨੂੰ ਅਚਾਨਕ ਅੱਗ ਲੱਗ ਗਈ। ਡਰਾਈਵਰ ਨੇ ਚਲਦੀ ਕਾਰ ਵਿਚੋਂ ਬਾਹਰ ਛਾਲ ਮਾਰ ਕੇ ਆਪਣੀ ਜਾਨ ਬਚਾਈ। ਉਸ ਨੇ ਮਿੱਟੀ ਅਤੇ ਪਾਣੀ ਪਾ ਕੇ ਅੱਗ ਬੁਝਾਉਣ ਦਾ ਯਤਨ ਕੀਤਾ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਨੇ ਆ ਕੇ ਅੱਗ ਬੁਝਾਈ ਪਰ ਉਦੋਂ ਤੱਕ ਪੂਰੀ ਕਾਰ ਨੂੰ ਅੱਗ ਨੇ ਆਪਣੀ ਲਪੇਟ ’ਚ ਲੈ ਲਿਆ ਸੀ। 

ਜਾਣਕਾਰੀ ਮੁਤਾਬਕ ਘਟਨਾ ਐਤਵਾਰ ਦੇਰ ਰਾਤ ਨੂੰ ਚੰਡੀਗੜ੍ਹ ਰੋਡ ’ਤੇ ਵਰਧਮਾਨ ਮਿੱਲ ਦੇ ਬਾਹਰ ਹੋਈ। ਇਕ ਸਵਫਿਟ ਕਾਰ ਸਮਰਾਲਾ ਚੌਕ ਤੋਂ ਜਮਾਲਪੁਰ ਚੌਕ ਵੱਲ ਜਾ ਰਹੀ ਸੀ। ਜਦੋਂ ਉਹ ਵਰਧਮਾਨ ਮਿੱਲ ਦੇ ਬਾਹਰ ਪੁੱਜੀ ਤਾਂ ਅਚਾਨਕ ਉਸ ਦੇ ਇੰਜਣ ’ਚੋਂ ਧੂੰਆਂ ਨਿਕਲਣ ਲੱਗਾ। ਇਸ ਦੌਰਾਨ ਕਾਰ ਦਾ ਡਰਾਈਵਰ ਤੁਰੰਤ ਕਾਰ ਵਿਚੋਂ ਛਾਲ ਮਾਰ ਕੇ ਬਾਹਰ ਨਿਕਲ ਆਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਆ ਕੇ ਅੱਗ ’ਤੇ ਕਾਬੂ ਪਾਇਆ। 

ਇਹ ਵੀ ਪੜ੍ਹੋ : 15 ਸਾਲਾਂ 'ਚ 200 HIV ਪਾਜ਼ੇਟਿਵ ਦੇ ਹੋਏ ਵਿਆਹ, ਪੈਦਾ ਹੋਏ 64 ਬੱਚਿਆਂ 'ਚੋਂ 62 ਸਿਹਤਮੰਦ

ਉਧਰ, ਥਾਣਾ ਡਵੀਜ਼ਨ ਨੰ. 7 ਦੇ ਐੱਸ. ਐੱਚ. ਓ. ਸਬ-ਇੰਸਪੈਥਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਗ ਇੰਜਣ ’ਚ ਹੋਏ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕਾਰ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲੱਗ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Sandeep Kumar

Content Editor

Related News