ਪੰਜਾਬ ''ਚ ਬਣਨ ਜਾ ਰਿਹਾ ਨਵਾਂ ਹਾਈਵੇਅ! ਲੱਖਾਂ ਲੋਕਾਂ ਲਈ ਸੌਖਾ ਹੋ ਜਾਵੇਗਾ ਸਫ਼ਰ
Monday, Feb 03, 2025 - 10:26 AM (IST)
ਚੰਡੀਗੜ੍ਹ : ਪੰਜਾਬ 'ਚ ਇਕ ਹੋਰ ਨਵਾਂ ਫੋਰ ਲੇਨ ਹਾਈਵੇਅ ਬਣਨ ਜਾ ਰਿਹਾ ਹੈ, ਜਿਸ ਨਾਲ ਚੰਡੀਗੜ੍ਹ ਜਾਂ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਦੇ ਊਨਾ 'ਚ ਸ੍ਰੀ ਅਨੰਦਪੁਰ ਸਾਹਿਬ ਰਾਹੀਂ ਜਾਣ ਵਾਲੇ ਲੋਕਾਂ ਦਾ ਸਫ਼ਰ ਬੇਹੱਦ ਸੌਖਾ ਹੋ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰਾਜੈਕਟ 'ਤੇ 3 ਮਹੀਨਿਆਂ ਅੰਦਰ ਕੰਮ ਸ਼ੁਰੂ ਹੋ ਜਾਵੇਗਾ। ਇਸ ਦਾ ਦਾਅਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਗਿਆ ਹੈ। ਦਰਅਸਲ ਉਨ੍ਹਾਂ ਵਲੋਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਸ਼ਾਮ 7 ਤੋਂ ਰਾਤ 10 ਵਜੇ ਤੱਕ...
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ 'ਤੇ 3 ਕੰਪਨੀਆਂ ਕੰਮ ਕਰਨਗੀਆਂ ਤਾਂ ਜੋ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕੀਤਾ ਜਾ ਸਕੇ। ਇਸ ਦੇ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੋਂ ਮੰਗ ਕੀਤੀ ਗਈ ਸੀ ਅਤੇ ਹੁਣ ਇਸ ਪ੍ਰਾਜੈਕਟ ਦੀ ਪ੍ਰਵਾਨਗੀ ਮਿਲ ਗਈ ਹੈ।
ਇਹ ਵੀ ਪੜ੍ਹੋ : AC ਮਕੈਨਿਕ ਦੀ ਨਿਕਲੀ ਲਾਟਰੀ, ਕਬਾੜ ਨੇ ਕਰ 'ਤਾ ਮਾਲੋ-ਮਾਲ, ਨਹੀਂ ਹੋ ਰਿਹਾ ਯਕੀਨ
ਮੰਤਰੀ ਬੈਂਸ ਨੇ ਕਿਹਾ ਕਿ ਉਹ ਅਪ੍ਰੈਲ 2022 ਤੋਂ ਇਸ ਪ੍ਰਾਜੈਕਟ 'ਤੇ ਕੰਮ ਕਰ ਰਹੇ ਸਨ। ਇਸ ਸੜਕ 'ਤੇ ਕਈ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਸਿੰਗਲ ਲੇਨ ਹੋਣ ਕਾਰਨ ਇੱਥੇ ਕਈ ਹਾਦਸੇ ਵਾਪਰੇ ਪਰ ਹੁਣ ਸਰਕਾਰ ਨੇ ਸਵੀਕਾਰ ਕਰ ਲਿਆ ਕਿ ਇਹ ਸੜਕ ਜ਼ਰੂਰੀ ਸੀ, ਜਿਸ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8