ਮੁੰਡੇ-ਕੁੜੀ ਵਲੋਂ ਸਕੂਲ ਵਿਚ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਨਵਾਂ ਮੋੜ

Sunday, Nov 19, 2023 - 06:57 PM (IST)

ਮੁੰਡੇ-ਕੁੜੀ ਵਲੋਂ ਸਕੂਲ ਵਿਚ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਨਵਾਂ ਮੋੜ

ਫਰੀਦਕੋਟ (ਜਗਤਾਰ) : ਸ਼ੁੱਕਰਵਾਰ ਨੂੰ ਫਰੀਦਕੋਟ ਦੇ ਪਿੰਡ ਕਲੇਰ ਦੇ ਇਕ ਸਰਕਾਰੀ ਸਕੂਲ ’ਚ ਕੁੜੀ-ਮੁੰਡੇ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ ਗਈ ਸੀ। ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਪੁਲਸ ਨੇ ਇਕ ਮਹਿਲਾ ਅਤੇ ਇਕ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਦਰਅਸਲ ਇਹ ਮਾਮਲਾ ਮ੍ਰਿਤਕ ਬਿੰਦਰ ਸਿੰਘ ਦੀ ਪਤਨੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਖ਼ੁਦਕੁਸ਼ੀ ਕਰਨ ਵਾਲੇ ਮੁੰਡੇ ਦੀ ਉਮਰ ਲਗਭਘ 30 ਸਾਲ ਸੀ ਅਤੇ ਉਹ ਵਿਆਹਿਆ ਹੋਇਆ ਸੀ ਜਦਕਿ ਲੜਕੀ ਦੀ ਉਮਰ 20 ਸਾਲ ਸੀ ਜੋ ਕੁਆਰੀ ਸੀ। ਮ੍ਰਿਤਕਾਂ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਸੀ ਅਤੇ ਦੋਵੇਂ ਸੰਗਰੂਰ ਦੇ ਰਹਿਣ ਵਾਲੇ ਸਨ। 

ਇਹ ਵੀ ਪੜ੍ਹੋ : ਪੰਜਾਬ ਦੇ 11 ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲਸ ਵੱਲੋਂ ਪਰਿਵਾਰਕ ਮੈਬਰਾਂ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਮ੍ਰਿਤਕ ਬਿੰਦਰ ਸਿੰਘ ਦੀ ਪਤਨੀ ਦੀ ਸ਼ਿਕਾਇਤ ’ਤੇ ਇਕ ਮਹਿਲਾ ਅਤੇ ਇਕ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ’ਤੇ ਦੋਸ਼ ਲੱਗੇ ਹਨ ਕਿ ਜਿਸ ਧਾਗਾ ਫੈਕਟਰੀ ’ਚ ਦੋਵੇਂ ਮ੍ਰਿਤਕ ਕੰਮ ਕਰਦੇ ਸਨ ਉਸੇ ਫੈਕਟਰੀ ਦੇ ਦੋ ਮੁਲਾਜ਼ਮ ਸ਼ਾਮ ਸੁੰਦਰ ਅਤੇ ਕੁਲਦੀਪ ਕੌਰ ਦੋਵਾਂ ਨੂੰ ਇਨ੍ਹਾਂ ਦੇ ਪ੍ਰੇਮ ਸੰਬੰਧਾਂ ਨੂੰ ਲੈਕੇ ਬਦਨਾਮ ਕਰ ਰਹੇ ਸਨ ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਜਾ ਰਿਹਾ ਪੰਜਾਬ ਸਕੂਲ ਸਿੱਖਿਆ ਬੋਰਡ

ਪੁਲਸ ਵੱਲੋਂ ਬਿੰਦਰ ਦੀ ਪਤਨੀ ਦੇ ਬਿਆਨਾਂ ’ਤੇ ਸ਼ਾਮ ਸੁੰਦਰ ਅਤੇ ਕੁਲਦੀਪ ਕੌਰ ਖ਼ਿਲਾਫ ਆਤਮ ਹੱਤਿਆ ਲਈ ਉਕਸਾਉਣ ਨੂੰ ਲੈ ਕੇ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੇ ਚੱਲਦੇ ਥਾਣਾ ਸਦਰ ਪੁਲਸ ਵੱਲੋ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਘਟਨਾ, ਸਕੂਲ ’ਚ ਮੁੰਡੇ-ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਕੰਧ ’ਤੇ ਲਿਖਿਆ ਨੋਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News