ਕਬੱਡੀ ਖਿਡਾਰੀ ਬਿੰਦਰੂ ’ਤੇ ਚੱਲੀਆਂ ਗੋਲ਼ੀਆਂ ਦੇ ਮਾਮਲੇ ’ਚ ਨਵਾਂ ਮੋੜ, ਹਰਿਆਣਾ ਜੇਲ੍ਹ ਪਹੁੰਚੀ ਪੰਜਾਬ ਪੁਲਸ

Friday, Nov 03, 2023 - 06:16 PM (IST)

ਕਬੱਡੀ ਖਿਡਾਰੀ ਬਿੰਦਰੂ ’ਤੇ ਚੱਲੀਆਂ ਗੋਲ਼ੀਆਂ ਦੇ ਮਾਮਲੇ ’ਚ ਨਵਾਂ ਮੋੜ, ਹਰਿਆਣਾ ਜੇਲ੍ਹ ਪਹੁੰਚੀ ਪੰਜਾਬ ਪੁਲਸ

ਨਿਹਾਲ ਸਿੰਘ ਵਾਲਾ (ਬਾਵਾ) : ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ’ਤੇ ਕੁਝ ਦਿਨ ਪਹਿਲਾਂ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਵੱਲੋਂ ਚੱਲ ਰਹੀ ਜਾਂਚ ਅਧੀਨ ਇਸ ਮਾਮਲੇ ’ਚ ਹੋਰ ਤਫਤੀਸ਼ ਲਈ ਸੰਗੀਨ ਜ਼ੁਰਮਾਂ ਦਾ ਸਾਹਮਣਾ ਕਰ ਰਹੇ ਪਿੰਡ ਬੱਧਨੀ ਕਲਾਂ ਦੇ ਨੌਜਵਾਨ ਹਰਜੋਤ ਸਿੰਘ ਉਰਫ਼ ਨੀਲਾ ਨੂੰ ਮੋਗਾ ਪੁਲਸ ਨੇ ਹਰਿਆਣਾ ਦੇ ਗੁਰੂਗ੍ਰਾਮ ਦੀ ਜੇਲ ’ਚੋਂ ਪ੍ਰੋਡਕਸ਼ਨ ਵਰੰਟ ’ਤੇ ਪੁੱਛਗਿੱਛ ਲਈ ਲਿਆਂਦਾ ਹੈ, ਜਿਸ ਨੂੰ ਨਿਹਾਲ ਸਿੰਘ ਵਾਲਾ ਦੀ ਮਾਨਯੋਗ ਅਦਾਲਤ ’ਚ ਪੇਸ਼ ਕੀਤਾ।

ਇਹ ਵੀ ਪੜ੍ਹੋ : ਬਠਿੰਡਾ ’ਚ ਹੋਏ ਢਾਬਾ ਮਾਲਕ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਜਾਂਚ ’ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ

ਇਸ ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਨਿਹਾਲ ਸਿੰਘ ਵਾਲਾ ਦੇ ਡੀ. ਐੱਸ. ਪੀ. ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਬੀਤੇ ਦਿਨੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ’ਤੇ ਚੱਲੀਆਂ ਗੋਲੀਆਂ ਦੇ ਮਾਮਲੇ ’ਚ ਦਰਜਾ ਮੁਕੱਦਮਾ ਨੰ. 138 ’ਚ ਲੋੜੀਂਦੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਮੁਕੰਮਲ ਜਾਂਚ ਲਈ ਸਾਡੀ ਮੋਗਾ ਪੁਲਸ ਦੀ ਇਕ ਟੀਮ ਨੇ ਹਰਜੋਤ ਸਿੰਘ ਉਰਫ਼ ਨੀਲਾ ਨੂੰ ਹਰਿਆਣਾ ਦੀ ਗੁਰੂਗ੍ਰਾਮ ਦੀ ਜੇਲ ’ਚੋਂ ਪੁੱਛ-ਗਿੱਛ ਲਿਆਂਦਾ ਹੈ, ਜਿਸ ਨੂੰ ਮਾਨਯੋਗ ਅਦਾਲਤ ਦੇ ਜੱਜ ਮੈਡਮ ਕਿਰਨਜੋਤ ਕੌਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਪੈਲੇਸ ’ਚ ਪਹੁੰਚੀ ਬਰਾਤ ਉਪਰੋਂ ਪੈ ਗਿਆ ਪੰਗਾ, ਥਾਣੇ ਪਹੁੰਚੇ ਲਾੜਾ-ਲਾੜੀ, ਹੈਰਾਨ ਕਰਨ ਵਾਲਾ ਪੂਰਾ ਮਾਮਲਾ

ਮਾਨਯੋਗ ਅਦਾਲਤ ਵੱਲੋਂ ਉਸ ਦਾ ਚਾਰ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ, ਜਿਸ ਤੋਂ ਇਸ ਮਾਮਲੇ ਨਾਲ ਸਬੰਧਤ ਸਾਰੀ ਜਾਣਕਾਰੀ ਹਾਸਲ ਕੀਤੀ ਜਾਵੇਗੀ। ਕੁਝ ਦਿਨ ਪਹਿਲਾਂ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਅਤੇ ਉਸ ਦੇ ਘਰ ਵਿਚ ਹੀ ਹਮਲਾ ਕਰ ਕੇ ਉਸ ਨੂੰ ਸਖਤ ਜ਼ਖਮੀ ਕਰ ਦਿੱਤਾ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਪਿੰਡ ਦੇ ਹੀ ਇਕ ਵਿਅਕਤੀ ਨੇ ਆਡੀਓ ਵਾਇਰਲ ਕਰ ਕੇ ਲਈ ਸੀ।

ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਪਤਨੀ ਨੂੰ ਪ੍ਰੇਮੀ ਨਾਲ ਦੇਖ ਪਤੀ ਦੇ ਉੱਡੇ ਹੋਸ਼, ਫਿਰ ਜੋ ਹੋਇਆ ਸੁਣ ਖੜ੍ਹੇ ਹੋਣਗੇ ਰੌਂਗਟੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News