ਦੋਧੀ ਦਾ ਗੋਲੀਆਂ ਮਾਰ ਕੇ ਕਤਲ ਦੇ ਮਾਮਲੇ ’ਚ ਨਵਾਂ ਮੋੜ, ਅਮਰੀਕਾ ਤੋਂ ਮਿਲੀ ਸੀ ਸੁਪਾਰੀ

Sunday, Sep 08, 2024 - 05:07 PM (IST)

ਦੋਧੀ ਦਾ ਗੋਲੀਆਂ ਮਾਰ ਕੇ ਕਤਲ ਦੇ ਮਾਮਲੇ ’ਚ ਨਵਾਂ ਮੋੜ, ਅਮਰੀਕਾ ਤੋਂ ਮਿਲੀ ਸੀ ਸੁਪਾਰੀ

ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਕਸਬਾ ਧਾਰੜ ਦੇ ਰਹਿਣ ਵਾਲੇ ਕੁਲਬੀਰ ਸਿੰਘ ਦਾ 29 ਅਗਸਤ ਨੂੰ ਕੁਝ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਇਸ ਮਾਮਲੇ ਵਿੱਚ ਅੱਜ ਪਰਿਵਾਰ ਨੇ ਗੱਲਬਾਤ ਕਰਦਿਆਂ ਸ਼ੱਕ ਜ਼ਾਹਿਰ ਕੀਤਾ ਕਿ ਅਮਰੀਕਾ ਬੈਠੇ ਜਗਰੂਪ ਸਿੰਘ ਨੇ ਹੀ ਉਨ੍ਹਾਂ ਦੇ ਪੁੱਤ ਨੂੰ ਮਾਰਨ ਦੀ ਸੁਪਾਰੀ ਦਿੱਤੀ ਸੀ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਕੁਲਬੀਰ ਸਿੰਘ ਦਾ 10 ਸਾਲ ਪਹਿਲਾਂ ਅਮਰੀਕਾ ਬੈਠੇ ਜਗਰੂਪ ਸਿੰਘ ਦੀ ਭੈਣ ਨਾਲ ਰਿਸ਼ਤਾ ਹੋਇਆ ਸੀ ਅਤੇ ਉਸ ਤੋਂ ਬਾਅਦ ਉਹਨਾਂ ਦੀ ਭੈਣ ਨੇ ਆਤਮ ਹੱਤਿਆ ਕਰ ਲਈ ਸੀ। ਇਸ ਮਾਮਲੇ 'ਚ ਮੁਲਜ਼ਮਾਂ ਨੇ ਮ੍ਰਿਤਕ ਕੁਲਬੀਰ ਸਿੰਘ 'ਤੇ ਮਾਮਲਾ ਵੀ ਦਰਜ ਕਰਾਇਆ ਸੀ। ਦੋ ਸਾਲ ਤੱਕ ਕੁਲਬੀਰ ਸਿੰਘ ਨੇ ਜੇਲ੍ਹ ਕੱਟੀ ਅਤੇ ਬਾਅਦ ਵਿੱਚ ਬਰੀ ਹੋ ਗਿਆ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਰੰਜਿਸ਼ ਰੱਖਦੇ ਹੋਏ ਹੀ ਉਹਨਾਂ ਦੇ ਪੁੱਤ ਨੂੰ ਸੁਪਾਰੀ ਦੇ ਕੇ ਮਰਵਾਉਣ ਦੀ ਕੋਸ਼ਿਸ਼ ਕੀਤੀ ਹੈ। ਦੂਜੇ ਪਾਸੇ ਪੁਲਸ ਨੇ ਵੀ ਅਮਰੀਕਾ ਬੈਠੇ ਜਗਰੂਪ ਸਿੰਘ 'ਤੇ ਮਾਮਲਾ ਦਰਜ ਕਰ ਲਿਆ ਹੈ। ਪਰ ਮ੍ਰਿਤਕ ਕੁਲਬੀਰ ਸਿੰਘ ਦੇ ਮਾਤਾ-ਪਿਤਾ ਨੇ ਪੁਲਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ  ਹਨ। ਉਨ੍ਹਾਂ ਕਿਹਾ ਪੁਲਸ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰੇ ਨਹੀਂ ਤਾਂ ਅਸੀਂ ਵੱਡੇ ਪੱਧਰ 'ਤੇ ਪ੍ਰਦਰਸ਼ਨ ਕਰਾਂਗੇ। 

ਇਹ ਵੀ ਪੜ੍ਹੋ-  ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਮਰਨ ਤੋਂ ਪਹਿਲਾਂ ਕੀਤੇ ਵੱਡੇ ਖੁਲਾਸੇ

ਦੂਜੇ ਪਾਸੇ ਇਸ ਮਾਮਲੇ 'ਚ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਦਿਹਾਤੀ ਚਰਨਜੀਤ ਸਿੰਘ ਨੇ ਕਿਹਾ ਕਿ ਕੁਲਬੀਰ ਸਿੰਘ ਦੇ ਹੋਏ ਕਤਲ ਮਾਮਲੇ 'ਚ ਪੁਲਸ ਹਰ ਐਂਗਲ ਤੋਂ ਇਸ ਦੀ ਜਾਂਚ ਕਰ ਰਹੀ ਹੈ। ਅਤੇ ਇਸ ਮਾਮਲੇ ਵਿੱਚ ਪਹਿਲਾਂ ਤੋਂ ਹੀ ਦੋ ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਪੁਲਸ ਨੇ ਇਹ ਵੀ ਕਿਹਾ ਕਿ ਇਸ ਮਾਮਲੇ 'ਚ ਜੇਕਰ ਕੋਈ ਵਿਦੇਸ਼ ਤੋਂ ਸੁਪਾਰੀ ਆਈ ਹੈ ਜਾਂ ਨਹੀਂ ਇਸ ਦੀ ਵੀ ਪੁਲਸ ਹਰ ਐਂਗਲ ਤੋਂ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News