ਬਾਘਾ ਪੁਰਾਣਾ ’ਚ ਨਾਬਾਲਿਗ ਕੁੜੀ ਨਾਲ ਗੈਂਗਰੇਪ ਦੇ ਮਾਮਲੇ ’ਚ ਨਵਾਂ ਮੋੜ
Friday, Feb 02, 2024 - 06:51 PM (IST)

ਮੋਗਾ (ਕਸ਼ਿਸ਼ ਸਿੰਗਲਾ) : ਬਾਘਾ ਪੁਰਾਣਾ ਦੇ ਇਕ ਪਿੰਡ ਦੀ ਰਹਿਣ ਵਾਲੀ ਇਕ ਨਾਬਾਲਿਗ ਲੜਕੀ ਨਾਲ ਗੈਂਗ ਰੇਪ ਦਾ ਮਾਮਲਾ ਸਾਹਮਣਾ ਆਇਆ ਸੀ ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਵੱਲੋਂ ਉਸਦੇ ਬਿਆਨ ਦੇ ਆਧਾਰ ’ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਅੱਜ ਡੀ. ਐੱਸ. ਪੀ. ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਇਕ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਘਾਪੁਰਾਣਾ ਦੇ ਇਕ ਨੇੜਲੇ ਪਿੰਡ ’ਚ 27 ਜਨਵਰੀ ਨੂੰ ਇਕ 17 ਸਾਲਾ ਲੜਕੀ ਸ਼ਾਮ ਕਰੀਬ 5 ਵਜੇ ਆਪਣੇ ਘਰ ਕੋਲ ਪੈਂਦੇ ਸੋਨੂੰ ਕਰਿਆਨਾ ਸਟੋਰ ਤੋਂ ਸਮਾਨ ਲੈ ਕੇ ਆਪਣੇ ਘਰ ਜਾ ਰਹੀ ਸੀ ਤਾਂ ਦੁਕਾਨ ਤੋਂ ਕੁਝ ਕੁ ਦੂਰੀ ’ਤੇ ਇਕ ਮਾਰੂਤੀ ਕਾਰ ’ਤੇ ਚਾਰ ਨੌਜਵਾਨਾਂ ਉਸ ਲੜਕੀ ਕੋਲ ਆ ਕੇ ਖੜ੍ਹੇ ਹੋ ਗਏ ਅਤੇ ਇਕ ਨੌਜਵਾਨ ਨੇ ਲੜਕੀ ਨੂੰ ਜ਼ਬਰਦਸਤੀ ਚੁੱਕ ਕੇ ਗੱਡੀ ਵਿਚ ਸੁੱਟ ਲਿਆ ਅਤੇ ਲੜਕੀ ਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਇਕ ਨੌਜਵਾਨ ਨੇ ਲੜਕੀ ਦਾ ਮੂੰਹ ’ਤੇ ਹੱਥ ਰੱਖ ਕੇ ਮੂੰਹ ਬੰਦ ਕਰ ਲਿਆ।
ਇਹ ਵੀ ਪੜ੍ਹੋ : PPR ਵਾਇਰਸ ਨੇ ਉਜਾੜਿਆ ਪਰਿਵਾਰ, ਪੁੱਤਾਂ ਵਾਂਗ ਪਾਲ਼ੀਆਂ 200 ਦੇ ਕਰੀਬ ਬੱਕਰੀਆਂ ਦੀ ਮੌਤ
ਪਿੰਡ ਤੋਂ ਥੋੜੀ ਹੀ ਦੂਰੀ ’ਤੇ ਇਕ ਮੋਟਰ ’ਤੇ ਲਿਜਾ ਤੇ ਲੜਕੀ ਨਾਲ ਜ਼ਬਰਦਸਤੀ ਕਰਨ ਲੱਗੇ ਤਾਂ ਪੀੜਤ ਲੜਕੀ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ। ਵਾਰਦਾਤ ਤੋਂ ਬਾਅਦ ਮੁਲਜ਼ਮ ਲੜਕੀ ਨੂੰ ਘਰ ਦੇ ਨੇੜੇ ਸੁੱਟ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਲੜਕੀ ਨੂੰ ਸਿਵਲ ਹਸਪਤਾਲ ਮੋਗਾ ’ਚ ਦਾਖਲ ਕਰਵਾਇਆ ਗਿਆ। ਪੁਲਸ ਨੇ ਪੀੜਤ ਲੜਕੀ ਦੇ ਮਾਪਿਆਂ ਦੇ ਬਿਆਨ ’ਤੇ ਚਾਰ ਨੌਜਵਾਨਾਂ ਵਿਰੁੱਧ ਵੱਖ-ਵੱਖ ਧਾਰਾ ਲਾ ਕੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਮੁਸ਼ਤੈਦੀ ਨਾਲ ਕਾਰਵਾਈ ਕਰਦਿਆਂ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਰਖਾਸਤ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਬਹਾਲ ਕਰਨ ਦੇ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8