ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੇ ਮਾਮਲੇ ''ਚ ਨਵਾਂ ਮੋੜ, ਕੁਲਵਿੰਦਰ ਕੌਰ ਦਾ ਬਿਆਨ ਆਇਆ ਸਾਹਮਣੇ

06/11/2024 6:27:30 PM

ਕਪੂਰਥਲਾ : ਕੰਗਨਾ ਰਨੌਤ ਦੇ ਚੰਡੀਗੜ੍ਹ ਏਅਰਪੋਰਟ 'ਤੇ ਸੀ. ਆਈ. ਐੱਸ. ਐੱਫ. ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਵਲੋਂ ਥੱਪੜ ਮਾਰਨ ਦੀ ਘਟਨਾ ਨੇ ਨਵਾਂ ਮੋੜ ਆ ਗਿਆ ਹੈ। ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਦੱਸਿਆ ਹੈ ਕਿ ਉਹ ਹਾਲ ਹੀ ਵਿਚ ਭੈਣ ਕੁਲਵਿੰਦਰ ਕੌਰ ਨੂੰ ਮਿਲ ਕੇ ਆਇਆ ਹੈ। ਸ਼ੇਰ ਸਿੰਘ ਮੁਤਾਬਕ ਕੁਲਵਿੰਦਰ ਕੌਰ ਨੇ ਕਿਹਾ ਕਿ ਜੋ ਵੀ ਉਸ ਨੇ ਕੀਤਾ ਹੈ ਇਸ ਦਾ ਉਸ ਨੂੰ ਕੋਈ ਅਫਸੋਸ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੌਰ ਨੇ ਉਸ ਨੂੰ ਦੱਸਿਆ ਕਿ ਜਿਸ ਵੇਲੇ ਕਿਸਾਨੀ ਅੰਦੋਲਨ ਚੱਲ ਰਿਹਾ ਸੀ ਉਸ ਵੇਲੇ ਕੰਗਨਾ ਰਣੌਤ ਦਾ ਕਿਸਾਨਾਂ ਖ਼ਿਲਾਫ ਅਤੇ ਧਰਨੇ 'ਚ ਬੈਠੀਆਂ ਬੀਬੀਆਂ ਖ਼ਿਲਾਫ ਇਕ ਬਿਆਨ ਸਾਹਮਣੇ ਆਇਆ ਸੀ, ਜਿਸ ਵਿਚ ਕੰਗਣਾ ਨੇ ਕਿਹਾ ਸੀ ਕਿ ਇਹ ਔਰਤਾਂ 100-100 ਲੈ ਕੇ ਬੈਠੀਆਂ ਹੋਈਆਂ ਹਨ। 

ਇਹ ਵੀ ਪੜ੍ਹੋ : ਕੁਲਵਿੰਦਰ ਕੌਰ ਵਲੋਂ ਕੰਗਨਾ ਰਣੌਤ ਨੂੰ ਥੱਪੜ ਮਾਰੇ ਜਾਣ ਦੀ ਘਟਨਾ 'ਤੇ CM ਮਾਨ ਦਾ ਵੱਡਾ ਬਿਆਨ

PunjabKesari

ਕੁਲਵਿੰਦਰ ਨੂੰ ਕੰਗਣਾ ਦੇ ਇਸ ਬਿਆਨ ਨਾਲ ਭਾਰੀ ਠੇਸ ਪੁੱਜੀ ਅਤੇ ਉਸ ਨੇ ਇਹ ਗੱਲ ਦਿਲ 'ਤੇ ਲਗਾ ਲਈ, ਜਿਸ ਤੋਂ ਬਾਅਦ ਉਸ ਨੇ ਭਾਵਨਾਤਮਕ ਰੂਪ ਵਿਚ ਆ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਕੁਲਵਿੰਦਰ ਕੌਰ ਨੇ ਕਿਹਾ ਕਿ ਨਾ ਹੀ ਉਸ ਨੇ ਕਦੀ ਇਸ ਘਟਨਾ ਨੂੰ ਲੈ ਕੇ ਮੁਆਫ਼ੀ ਮੰਗਣੀ ਹੈ ਅਤੇ ਨਾ ਹੀ ਮੰਗੇਗੀ। ਸ਼ੇਰ ਸਿੰਘ ਨੇ ਕਿਹਾ ਕਿ ਕੰਗਨਾ ਰਣੌਤ ਵੀ ਸ਼ੁਰੂ ਤੋਂ ਹੀ ਪੰਜਾਬੀਆਂ ਖ਼ਿਲਾਫ ਜ਼ਹਿਰ ਉਗਲਦੀ ਆਈ ਹੈ, ਜਿਸ ਲਈ ਉਸ ਨੇ ਅੱਜ ਤੱਕ ਕਦੇ ਵੀ ਇਸ ਗੱਲ ਦੀ ਮੁਆਫ਼ੀ ਨਹੀਂ ਮੰਗੀ ਫਿਰ ਅਸੀਂ ਕਿਉਂ ਮੰਗੀਏ।

ਇਹ ਵੀ ਪੜ੍ਹੋ : ਪੰਜਾਬ 'ਚ ਖ਼ੌਫਨਾਕ ਵਾਰਦਾਤ, ਕੁੱਖੋਂ ਜੰਮਣ ਵਾਲੀ ਮਾਂ ਦਾ ਨਲਕੇ ਦੀ ਹੱਥੀ ਮਾਰ-ਮਾਰ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News