ਬੱਸ ਸਟੈਂਡ ’ਤੇ ਸ਼ਰੇਆਮ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ’ਚ ਆਇਆ ਨਵਾਂ ਮੋੜ, ਕਾਤਲ ਗ੍ਰਿਫ਼ਤਾਰ
Sunday, Aug 27, 2023 - 06:29 PM (IST)
ਸਮਾਣਾ (ਦਰਦ) : ਵੀਰਵਾਰ ਸ਼ਾਮ ਨੂੰ ਪਿੰਡ ਫਤਹਿਪੁਰ ਬੱਸ ਸਟੈਂਡ ’ਤੇ ਅੱਧੀ ਦਰਜਨ ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲਖਵਿੰਦਰ ਸਿੰਘ ਉਰਫ ਲੱਖਾ ਵਾਸੀ ਪਿੰਡ ਫਤਹਿਪੁਰ ਦੇ ਕੀਤੇ ਅੰਨ੍ਹੇ ਕਤਲ ਨੂੰ ਪੁਲਸ ਨੇ 24 ਘੰਟਿਆਂ ’ਚ ਹੀ ਸੁਲਝਾ ਕੇ 2 ਮੁਲਜ਼ਮਾਂ ਨੂੰ ਕਾਬੂ ਕਰ ਕੇ ਅਦਾਲਤ ’ਚ ਪੇਸ਼ ਕੀਤਾ। ਉਸ ਦਾ ਹੋਰ ਪੁੱਛਗਿੱਛ ਲਈ 3 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਪੀ. ਆਪਰੇਸ਼ਨ ਸੌਰਵ ਜਿੰਦਲ ਨੇ ਦੱਸਿਆ ਕਿ ਡੀ. ਐੱਸ. ਪੀ. ਨੇਹਾ ਅਗਰਵਾਲ, ਸੀ. ਆਈ. ਏ. ਮੁੱਖੀ ਵਿਜੇ ਕੁਮਾਰ ਤੇ ਥਾਣਾ ਸਿਟੀ ਮੁੱਖੀ ਜੀ. ਐੱਸ. ਸਿੰਕਦ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜਿਨ੍ਹਾਂ ਨੇ ਚੌਕਸੀ ਵਰਤਦਿਆਂ ਇਸ ਵਾਰਦਾਤ ’ਚ ਸ਼ਾਮਲ 5 ਮੁਲਜ਼ਮਾਂ ਹਰਦੀਪ ਸਿੰਘ ਵਾਸੀ ਪਿੰਡ ਸ਼ੇਖੂਪੁਰਾ, ਹਰਪ੍ਰੀਤ ਸਿੰਘ ਵਾਸੀ ਪਿੰਡ ਬਹਾਦਰਪੁਰ ਫਕੀਰਾਂ, ਹਰਨੇਕ ਸਿੰਘ ਵਾਸੀ ਪਿੰਡ ਰਾਮਨਗਰ ਚੁੰਨੀ ਵਾਲਾ, ਸਾਹਿਲ ਵਾਸੀ ਪਿੰਡ ਪੰਜੋਲਾ ਅਤੇ ਸੁਖਵਿੰਦਰ ਸਿੰਘ ਵਾਸੀ ਪਿੰਡ ਕੋਹਲੇਮਾਜਰਾ ਨੂੰ ਨਾਮਜ਼ਦ ਕਰ ਕੇ 2 ਮੁਲਜ਼ਮਾਂ ਮੇਜਰ ਸਿੰਘ ਤੇ ਸੁਖਵਿੰਦਰ ਸਿੰਘ ਨੂੰ ਵਾਰਦਾਤ ’ਚ ਵਰਤੇ ਮੋਟਰਸਾਈਕਲ ਸਣੇ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ, ਆਉਣ ਵਾਲੇ ਦਿਨਾਂ ’ਚ ਅਜਿਹਾ ਰਹੇਗਾ ਮੌਸਮ
ਉਨ੍ਹਾਂ ਅੱਗੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਤੋਂ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਹਰਦੀਪ ਸਿੰਘ ਆਪਣੀ ਮਹਿਲਾ ਦੋਸਤ ਨਾਲ ਕੁਝ ਦਿਨ ਪਹਿਲਾਂ ਭਾਖੜਾ ਨਹਿਰ ’ਤੇ ਪਿੰਡ ਫਤਿਹਪੁਰ ਨੇੜੇ ਇਕੱਠੇ ਬੈਠੇ ਸੀ। ਇਸ ਦੌਰਾਨ ਮ੍ਰਿਤਕ ਲਖਵਿੰਦਰ ਸਿੰਘ ਨੇ ਮਹਿਲਾ ਦੋਸਤ ਦੀ ਇਕੱਠਿਆਂ ਵੀਡੀਓ ਬਣਾਉਣ ਕਰਕੇ ਆਪਸੀ ਤਕਰਾਰਬਾਜ਼ੀ ਹੋ ਗਈ ਸੀ, ਜਿਸ ਕਾਰਨ ਹਰਦੀਪ ਸਿੰਘ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਘਟਨਾ ਨੂੰ ਅੰਜਾਮ ਦਿੱਤਾ। ਜਿੰਦਲ ਨੇ ਅੱਗੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਫਰਾਂਸ ਅੰਬੈਸੀ ਵੀਜ਼ਾ ਧੋਖਾਦੇਹੀ ਮਾਮਲੇ ’ਚ ਵੱਡੀ ਕਾਰਵਾਈ, ਟ੍ਰੈਵਲ ਏਜੰਟ ਦੇ ਬੈਂਕ ਲਾਕਰ ਦੀ ਤਲਾਸ਼ੀ ਨੇ ਉਡਾਏ ਹੋਸ਼
ਜ਼ਿਕਰਯੋਗ ਹੈ ਕਿ ਸਮਾਣਾ ਪੁਲਸ ਨੇ ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਉਰਫ ਗੋਵਿੰਦਾ ਦੇ ਬਿਆਨਾਂ ’ਤੇ ਅਣਪਛਾਤੇ ਨੌਜਵਾਨਾਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਦੌਰਾਨ ਮੁਲਜ਼ਮ ਉੱਥੇ ਮੌਜੂਦ ਸੋਨੂੰ ਪੁੱਤਰ ਭੋਲਾ ਸਿੰਘ ਨੂੰ ਵੀ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਆਪਣੇ ਵ੍ਹੀਕਲਾਂ ’ਤੇ ਸਵਾਰ ਹੋ ਕੇ ਮੌਕੇ ਤੋਂ ਭੱਜ ਗਏ ਸਨ।
ਇਹ ਵੀ ਪੜ੍ਹੋ : ਮੋਗਾ ’ਚ ਵਾਪਰੇ ਭਿਆਨਕ ਹਾਦਸੇ ’ਚ ਜਨਾਨੀਆਂ ਦੇ ਸਰੀਰ ਦੇ ਉੱਡੇ ਚਿੱਥੜੇ, ਦੇਖਣ ਵਾਲਿਆਂ ਦੇ ਦਹਿਲ ਗਏ ਦਿਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8