ਆਪਣਾ ਪੁੱਤ ਨਾ ਹੋਣ ਦੇ ਸ਼ੱਕ ’ਚ ਪਿਓ ਵਲੋਂ ਇਕਲੌਤੇ ਮੁੰਡੇ ਦਾ ਕਤਲ ਕਰਨ ਦੇ ਮਾਮਲੇ ’ਚ ਨਵਾਂ ਮੋੜ

Saturday, Dec 02, 2023 - 06:50 PM (IST)

ਆਪਣਾ ਪੁੱਤ ਨਾ ਹੋਣ ਦੇ ਸ਼ੱਕ ’ਚ ਪਿਓ ਵਲੋਂ ਇਕਲੌਤੇ ਮੁੰਡੇ ਦਾ ਕਤਲ ਕਰਨ ਦੇ ਮਾਮਲੇ ’ਚ ਨਵਾਂ ਮੋੜ

ਮਲੋਟ (ਜੁਨੇਜਾ) : ਵੀਰਵਾਰ ਨੂੰ ਆਪਣੇ ਹੀ ਪੁੱਤ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀ ਪਿਓ ਅਤੇ ਤਾਏ ਨੂੰ ਲੰਬੀ ਪੁਲਸ ਨੇ ਗ੍ਰਿਫਤਾਰ ਕਰ ਲਏ ਹਨ। ਪੁਲਸ ਨੇ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਹੈ ਜਿੱਥੇ ਅਦਾਲਤ ਵੱਲੋਂ ਦੋਸ਼ੀਆਂ ਦਾ ਦੋ ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਹੈ। ਜ਼ਿਕਰਯੋਗ ਹੈ ਕਿ 30 ਨਵੰਬਰ ਨੂੰ ਸਵੇਰੇ ਪਿੰਡ ਧੌਲਾ ਵਿਖੇ ਇਕ ਵਿਅਕਤੀ ਨੇ ਆਪਣੇ ਭਰਾ ਨਾਲ ਮਿਲ ਕਿ ਆਪਣੇ ਹੀ 19 ਸਾਲਾ ਲੜਕੇ ਮਨਜੋਤ ਸਿੰਘ ਨੂੰ ਗੋਲੀਆਂ ਮਾਰੀਆਂ ਸਨ। ਜਿਸ ਦੀ ਅਗਲੇ ਦਿਨ ਬਠਿੰਡਾ ਦੇ ਹਸਪਤਾਲ ਵਿਚ ਮੌਤ ਹੋ ਗਈ ਸੀ। ਇਸ ਸਬੰਧੀ ਮ੍ਰਿਤਕ ਦੀ ਮਾਤਾ ਪੁਸ਼ਪਿੰਦਰ ਕੌਰ ਨੇ ਪੁਲਸ ਨੂੰ ਬਿਆਨ ਦਿੱਤੇ ਸਨ ਕਿ ਉਸਦੇ ਪੁੱਤਰ ਦਾ ਕਤਲ ਉਸਦੇ ਪਤੀ ਸ਼ਿਵਰਾਜ ਸਿੰਘ ਪੁੱਤਰ ਨਾਇਬ ਸਿੰਘ ਅਤੇ ਜੇਠ ਰੇਸ਼ਮ ਸਿੰਘ ਨੇ ਕੀਤਾ ਹੈ।

ਇਹ ਵੀ ਪੜ੍ਹੋ : ਚਾਚੀ-ਭਤੀਜੇ ਵਿਚਾਲੇ ਬਣੇ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਿਆਰ, ਦੋਵਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਸ਼ਿਵਰਾਜ ਸਿੰਘ ਵੱਲੋਂ ਸ਼ੱਕ ਕੀਤਾ ਜਾ ਰਿਹਾ ਸੀ ਕਿ ਮਨਜੋਤ ਉਸਦਾ ਨਹੀਂ ਸਗੋਂ ਕਿਸੇ ਹੋਰ ਦਾ ਪੁੱਤਰ ਹੈ ਅਤੇ ਗੋਲੀਆਂ ਮਾਰਨ ਸਮੇਂ ਵੀ ਸ਼ਿਵਰਾਜ ਦਾ ਕਹਿਣਾ ਸੀ ਕਿ ਤੂੰ ਮੇਰੀ ਨਹੀਂ ਕਿਸੇ ਹੋਰ ਦੀ ਔਲਾਦ ਹੈ। ਇਸ ਸਬੰਧੀ ਕੱਲ ਸ਼ਾਮ ਨੂੰ ਡੀ.ਐੱਸ.ਪੀ.ਲੰਬੀ ਅਤੇ ਐੱਸ. ਐੱਚ. ਓ ਲੰਬੀ ਰਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਇਹ ਕਤਲ ਵਿਚ ਰੇਸ਼ਮ ਸਿੰਘ ਦੀ ਇਕ ਨਾਲੀ ਬੰਦੂਕ ਦੀ ਵਰਤੋਂ ਕੀਤੀ ਹੈ। ਪੁਲਸ ਨੇ ਅੱਜ ਦੋਵਾਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਹੋਰ ਪੁੱਛਗਿੱਛ ਲਈ 5 ਦਿਨਾਂ ਦਾ ਪੁਲਸ ਰਿਮਾਂਡ ਮੰਗਿਆ ਪਰ ਅਦਾਲਤ ਨੇ ਦੋਵਾਂ ਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News