ਗੂੰਗੀ-ਬੋਲੀ ਨਾਬਾਲਗਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਨਵਾਂ ਮੋੜ, ਪਿਤਾ ਨੇ ਲਗਾਏ ਦੋਸ਼

05/30/2023 2:15:39 PM

ਜਲੰਧਰ (ਜ. ਬ.) : ਸੋਢਲ ਰੋਡ ’ਤੇ ਸਥਿਤ ਪ੍ਰੀਤ ਨਗਰ ’ਚ ਗੂੰਗੀ-ਬੋਲੀ ਨਾਬਾਲਗਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਵੱਡਾ ਮੋੜ ਆਇਆ ਹੈ। ਨਾਬਾਲਗਾ ਦੇ ਪਿਤਾ ਨੇ ਦੋਸ਼ ਲਾਏ ਹਨ ਕਿ ਲਗਭਗ ਦੋ-ਢਾਈ ਮਹੀਨੇ ਪਹਿਲਾਂ ਉਨ੍ਹਾਂ ਦੀ ਬੇਟੀ ਨਾਲ ਸਕੂਲ ’ਚ ਇਕ ਮੁੰਡੇ ਨੇ ਛੇੜਖਾਨੀ ਕੀਤੀ ਸੀ, ਹਾਲਾਂਕਿ ਸਕੂਲ ਦੇ ਪ੍ਰਬੰਧਕਾਂ ਨੇ ਕੁੜੀ ਤੋਂ ਹੀ ਉਸ ਵਿਦਿਆਰਥੀ ਨੂੰ ਥੱਪੜ ਮਰਵਾ ਦਿੱਤੇ ਸਨ ਪਰ ਉਨ੍ਹਾਂ ਦੀ ਬੇਟੀ ਉਸ ਦੇ ਬਾਅਦ ਤੋਂ ਡਿਪ੍ਰੈਸ਼ਨ ਵਿਚ ਸੀ ਅਤੇ ਇਸੇ ਕਾਰਨ ਉਸਨੇ ਖੁਦਕੁਸ਼ੀ ਕੀਤੀ। ਪ੍ਰੀਤ ਨਗਰ ਨਿਵਾਸੀ ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਇਸ ਕਾਰਨ ਗੁੱਸੇ ’ਚ ਨਹੀਂ ਸੀ ਕਿ ਉਸਨੂੰ ਢਾਈ ਮਹੀਨੇ ਬਾਅਦ ਘਰ ਲਿਜਾਇਆ ਗਿਆ। ਉਹ ਇਸ ਗੱਲ ਤੋਂ ਡਿਪ੍ਰੈਸ਼ਨ ਵਿਚ ਸੀ ਕਿ ਸਕੂਲ ’ਚ ਪੜ੍ਹਨ ਵਾਲੇ ਇਕ ਮੁੰਡੇ ਨੇ ਉਸ ਨਾਲ ਛੇੜਖਾਨੀ ਕੀਤੀ ਸੀ ਪਰ ਉਸ ਖ਼ਿਲਾਫ਼ ਕੋਈ ਸਖ਼ਤ ਐਕਸ਼ਨ ਨਹੀਂ ਲਿਆ ਗਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਨਾਬਾਲਗਾ ਨੂੰ ਲਗਭਗ 20 ਦਿਨ ਪਹਿਲਾਂ ਹੀ ਘਰ ਲੈ ਕੇ ਆਏ ਸਨ, ਜੋ ਕੁਝ ਦਿਨ ਘਰ ਰਹਿ ਕੇ ਵਾਪਸ ਹੋਸਟਲ ’ਚ ਚਲੀ ਗਈ ਸੀ।

ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ 

ਹਾਲਾਂਕਿ ਵਿਜੇ ਦੇ ਰਿਸ਼ਤੇਦਾਰ ਨੇ ਪਹਿਲਾਂ ਇਹ ਕਿਹਾ ਸੀ ਕਿ ਮ੍ਰਿਤਕਾ ਨੇ ਇਸ ਗੱਲੋਂ ਗੁੱਸੇ ’ਚ ਆ ਕੇ ਖੁਦਕੁਸ਼ੀ ਕੀਤੀ ਕਿ ਉਸਦੇ ਪਰਿਵਾਰਕ ਮੈਂਬਰ ਢਾਈ ਮਹੀਨੇ ਬਾਅਦ ਉਸਨੂੰ ਹੋਸਟਲ ਤੋਂ ਲੈਣ ਆਏ ਸਨ। ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਬੇਟੀ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਥਾਣਾ ਨੰਬਰ 8 ਦੇ ਇੰਚਾਰਜ ਪ੍ਰਦੀਪ ਸਿੰਘ ਦਾ ਕਹਿਣਾ ਹੈ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ ਹੈ, ਜਿਸ ਦੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਨੋਟੀਫਿਕੇਸ਼ਨ ਤੋਂ ਪਹਿਲੇ ਹੋਣਗੇ ਵਾਰਡਬੰਦੀ ’ਚ ਕਈ ਬਦਲਾਅ, ਗਲਤੀਆਂ ਸੁਧਾਰੇਗੀ ਆਮ ਆਦਮੀ ਪਾਰਟੀ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Anuradha

Content Editor

Related News