ਬਠਿੰਡਾ ’ਚ ਹੋਏ ਢਾਬਾ ਮਾਲਕ ਦੇ ਕਤਲ ਕਾਂਡ ’ਚ ਨਵਾਂ ਮੋੜ, ਇਸ ਵੱਡੀ ਕਾਰਵਾਈ ਦੀ ਤਿਆਰੀ ’ਚ ਪੁਲਸ
Monday, Nov 06, 2023 - 06:25 PM (IST)

ਬਠਿੰਡਾ (ਵਰਮਾ) : ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ (ਢਾਬਾ ਮਾਲਕ) ਦੇ ਕਤਲ ਦੇ ਮਾਮਲੇ ’ਚ ਪੁਲਸ ਹੁਣ ਗੈਂਗਸਟਰ ਅਰਸ਼ ਡਾਲਾ ਦੇ ਪਿਤਾ ਨੂੰ ਫ਼ਰੀਦਕੋਟ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕਰੇਗੀ। ਭਾਵੇਂ ਪੁਲਸ ਉਕਤ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਪਰ ਅਜੇ ਤਕ ਪੁਲਸ ਨੂੰ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਐੱਸ. ਐੱਸ. ਪੀ. ਗੁਲਨੀਤ ਖੁਰਾਣਾ ਵੀ ਕਹਿ ਰਹੇ ਹਨ ਕਿ ਅਜੇ ਜਾਂਚ ਜਾਰੀ ਹੈ ਪਰ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਡਾਲਾ ਦੇ ਪਿਤਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਲਈ ਅਦਾਲਤ ’ਚ ਪੱਤਰ ਦਾਖਲ ਕੀਤਾ ਹੈ।
ਇਹ ਵੀ ਪੜ੍ਹੋ : ਫਿਰ ਸੁਰਖੀਆਂ ’ਚ ਜਲੰਧਰ ਦਾ ਮਸ਼ਹੂਰ ਕੁੱਲੜ ਪਿੱਜ਼ਾ ਕਪਲ, ਗੁਰਪ੍ਰੀਤ ਕੌਰ ਨੇ ਕੈਮਰੇ ਸਾਹਮਣੇ ਆਖੀ ਵੱਡੀ ਗੱਲ
ਸੂਤਰਾਂ ਨੇ ਦੱਸਿਆ ਕਿ ਜੇਕਰ ਪੁਲਸ ਨੂੰ ਸੋਮਵਾਰ ਨੂੰ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ਮਿਲ ਜਾਂਦਾ ਹੈ ਤਾਂ ਉਸੇ ਦਿਨ ਅਰਸ਼ ਦੇ ਪਿਤਾ ਨੂੰ ਫਰੀਦਕੋਟ ਜੇਲ੍ਹ ਤੋਂ ਪੁੱਛਗਿੱਛ ਲਈ ਲਿਆਂਦਾ ਜਾਵੇਗਾ। ਐੱਸ. ਐੱਸ. ਪੀ. ਗੁਲਨੀਤ ਖੁਰਾਣਾ ਨੇ ਦੱਸਿਆ ਕਿ ਪੁਲਸ ਨੇ ਅਦਾਲਤ ’ਚ ਪ੍ਰੋਡਕਸ਼ਨ ਵਾਰੰਟ ਲਈ ਅਰਜ਼ੀ ਦਿੱਤੀ ਹੋਈ ਹੈ ਪਰ ਅਜੇ ਤਕ ਨਹੀਂ ਮਿਲੀ। ਪੁਲਸ ਅਰਸ਼ ਦੇ ਪਿਤਾ ਤੋਂ ਪੁੱਛਗਿੱਛ ਕਰ ਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਦਾ ਕਤਲ ਕਿਉਂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਔਰਤ ਦਾ ਗਲਾ ਵੱਢ ਕੇ ਕਤਲ, ਹਾਲ ਦੇਖ ਦੰਗ ਰਹਿ ਗਏ ਬੱਚੇ
ਗੌਰਤਲਬ ਹੈ ਕਿ ਕਤਲ ਤੋਂ ਇਕ ਦਿਨ ਬਾਅਦ ਵਿਦੇਸ਼ ’ਚ ਬੈਠੇ ਗੈਂਗਸਟਰ ਅਰਸ਼ ਡੱਲਾ ਨੇ ਫੇਸਬੁੱਕ ’ਤੇ ਪੋਸਟ ਕਰਕੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਕਿ ਹਰਜਿੰਦਰ ਮੇਲਾ ਦਾ ਕਤਲ ਪਾਰਕਿੰਗ ਦੇ ਵਿਵਾਦ ਨੂੰ ਲੈ ਕੇ ਕੀਤਾ ਗਿਆ ਸੀ। ਮੈਂ ਉਸ ਨੂੰ ਕਈ ਵਾਰ ਸਮਝਾਇਆ ਪਰ ਉਹ ਨਾ ਸਮਝਿਆ।
ਇਹ ਵੀ ਪੜ੍ਹੋ : ਮੋਗਾ ’ਚ ਲਾੜੇ ਦੀ ਮੌਤ ਨਾਲ ਲੁਧਿਆਣੇ ’ਚ ਮਾਤਮ, ਇਕ ਝਟਕੇ ’ਚ ਦੁਨੀਆ ਹੀ ਉੱਜੜ ਗਈ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8