ਲੰਡਨ ਤੋਂ ਅੰਮ੍ਰਿਤਸਰ ਏਅਰਪੋਰਟ ਪੁੱਜੀ ਫਲਾਈਟ 'ਚ ਬੰਬ ਦੀ ਅਫ਼ਵਾਹ, ਪਈਆਂ ਭਾਜੜਾਂ

08/21/2023 6:41:29 PM

ਅੰਮ੍ਰਿਤਸਰ (ਇੰਦਰਜੀਤ/ਰਾਜਵਿੰਦਰ) - ਅੰਮ੍ਰਿਤਸਰ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੰਗਲੈਂਡ ਤੋਂ ਅੰਮ੍ਰਿਤਸਰ ਏਅਰਪੋਰਟ ਪੁੱਜੀ ਫਲਾਈਟ ਦੀ ਚੈਕਿੰਗ ਕਰ ਰਹੇ ਸਟਾਫ਼ ਨੂੰ ਜਹਾਜ਼ ਨੂੰ ਉਡਾਉਣ ਦੀ ਧਮਕੀ ਵਾਲਾ ਇਕ ਇਤਰਾਜ਼ਯੋਗ ਨੋਟ ਮਿਲਿਆ। ਨੋਟ ਮਿਲਣ ਤੋਂ ਬਾਅਦ ਜਹਾਜ਼ ਨੂੰ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ ਅਤੇ ਯਾਤਰੀਆਂ ਨੂੰ ਸੁਰੱਖਿਅਤ ਥਾਂ 'ਤੇ ਭੇਜ ਦਿੱਤਾ।

ਇਹ ਵੀ ਪੜ੍ਹੋ : ਜੰਡਿਆਲਾ ਗੁਰੂ 'ਚ ਵੱਡੀ ਵਾਰਦਾਤ: ਧੀ ਦੇ ਸਾਹਮਣੇ ਗੋਲੀਆਂ ਨਾਲ ਭੁੰਨਿਆ ਪਿਓ, ਮਰਦੇ ਹੋਏ ਇੰਝ ਬਚਾਈ ਧੀ ਦੀ ਜਾਨ

ਮਿਲੀ ਜਾਣਕਾਰੀ ਅਨੁਸਾਰ ਇੰਗਲੈਂਡ ਦੇ ਬਰਮਿੰਘਮ ਤੋਂ ਅੰਮ੍ਰਿਤਸਰ ਏਅਰਪੋਰਟ ਪੁੱਜੀ ਏਅਰ ਇੰਡੀਆ ਏਅਰਲਾਈਨਜ਼ ਦੀ ਫਲਾਈਟ ਨੇ ਦੁਪਹਿਰ 1:30 ਵਜੇ ਰਵਾਨਾ ਹੋਣਾ ਸੀ। ਸਫ਼ਾਈ ਦੌਰਾਨ ਮਿਲੇ ਇਤਰਾਜ਼ਯੋਗ ਨੋਟ ਤੋਂ ਬਾਅਦ ਚਾਰੇ ਪਾਸੇ ਹਫੜਾ-ਤਫੜੀ ਮੱਚ ਗਈ ਅਤੇ ਉਕਤ ਸੂਚਨਾ ਕਰਮਚਾਰੀਆਂ ਨੂੰ ਦਿੱਤੀ ਗਈ। ਇਸ ਤੋਂ ਬਾਅਦ ਹਰਕਤ 'ਚ ਆਏ ਸੁਰੱਖਿਆ ਕਰਮਚਾਰੀਆਂ ਨੇ ਯਾਤਰੀਆਂ ਨੂੰ ਜਹਾਜ਼ 'ਚ ਦਾਖਲ ਹੋਣ ਤੋਂ ਰੋਕ ਦਿੱਤਾ। ਤਿੰਨ ਘੰਟੇ ਜਹਾਜ਼ ਦੀ ਕੀਤੀ ਗਈ ਚੈਕਿੰਗ ਦੌਰਾਨ ਸੁਰੱਖਿਆ ਅਮਲੇ ਨੂੰ ਅਜਿਹਾ ਕੁਝ ਨਹੀਂ ਮਿਲਿਆ। ਇਸ ਗੱਲ ਦੀ ਪੁਸ਼ਟੀ ਹਵਾਈ ਅੱਡੇ ਦੇ ਇੱਕ ਅਧਿਕਾਰੀ ਨੇ ਕੀਤੀ ਹੈ।

ਇਹ ਵੀ ਪੜ੍ਹੋ : ਹਵਾਈ ਸਫ਼ਰ ਦੀ ਯੋਜਨਾ ਬਣਾ ਰਹੇ ਹੋ ਤਾਂ ਪੜ੍ਹੋ ਇਹ ਖ਼ਬਰ, ਜੇਬ 'ਤੇ ਪਵੇਗਾ ਸਿੱਧਾ ਅਸਰ

ਏਅਰਪੋਰਟ ਦੇ ਅਧਿਕਾਰੀ ਨੇ ਕਿਹਾ ਕਿ ਇਹ ਇਕ ਅਫਵਾਹ ਸੀ। ਤਲਾਸ਼ੀ ਦੌਰਾਨ ਸੁਰੱਖਿਆ ਅਮਲੇ ਦੇ ਹੱਥ ਕੁਝ ਨਹੀਂ ਲੱਗਾ। ਉਨ੍ਹਾਂ ਨੇ ਦੱਸਿਆ ਕਿ ਚੈਕਿੰਗ ਪੂਰੀ ਹੋਣ ਤੋਂ ਬਾਅਦ ਜਹਾਜ਼ ਸ਼ਾਮ 6 ਵਜੇ ਦੇ ਕਰੀਬ ਰਵਾਨਾ ਕਰ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur