ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ ਪੈਕਟ
Thursday, Sep 24, 2026 - 03:44 AM (IST)
ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਪਹਾੜੀਪੁਰ ਵਿੱਚ ਬੁੱਧਵਾਰ ਸਵੇਰੇ ਉਸ ਸਮੇਂ ਹਲਚਲ ਮਚ ਗਈ, ਜਦੋਂ ਇੱਕ ਕਿਸਾਨ ਨੂੰ ਆਪਣੇ ਖੇਤਾਂ ਵਿੱਚੋਂ ਇੱਕ ਸ਼ੱਕੀ ਪੈਕਟ ਮਿਲਿਆ। ਕਿਸਾਨ ਨੇ ਤੁਰੰਤ ਇਸ ਸਬੰਧੀ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਸ਼ੱਕੀ ਪੈਕਟ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਸੂਚਨਾ ਮਿਲਣ ’ਤੇ ਪੰਜਾਬ ਪੁਲਸ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਸੁਰੱਖਿਆ ਏਜੰਸੀਆਂ ਵੱਲੋਂ ਪੈਕਟ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਇਸ ਵਿੱਚੋਂ ਕਰੀਬ 500 ਗ੍ਰਾਮ ਹੈਰੋਇਨ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ।

ਜਾਣਕਾਰੀ ਅਨੁਸਾਰ ਪੈਕਟ ਮਿਲਣ ਵਾਲੀ ਥਾਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਕਰੀਬ 500 ਮੀਟਰ ਦੀ ਦੂਰੀ ’ਤੇ ਸਥਿਤ ਹੈ। ਮੁੱਢਲੀ ਜਾਂਚ ਦੌਰਾਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨਸ਼ੀਲੇ ਪਦਾਰਥਾਂ ਵਾਲਾ ਇਹ ਪੈਕਟ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟਿਆ ਗਿਆ ਹੋ ਸਕਦਾ ਹੈ। ਪੁਲਸ ਨੇ ਬਰਾਮਦ ਪੈਕਟ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਇਹ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ ਕਿ ਪੈਕਟ ਕਿੱਥੋਂ ਅਤੇ ਕਿਸ ਵੱਲੋਂ ਭਾਰਤੀ ਖੇਤਰ ਵਿੱਚ ਪਹੁੰਚਾਇਆ ਗਿਆ। ਮਾਮਲੇ ਸਬੰਧੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
