ਛੱਤ ’ਤੇ ਖੇਡਦੀ ਮਾਸੂਮ ਬੱਚੀ ਨਾਲ ਵਾਪਰੀ ਅਣਹੋਣੀ, ਸੁਫ਼ਨੇ 'ਚ ਵੀ ਨਹੀਂ ਸੋਚਿਆ ਸੀ ਇੰਝ ਆਵੇਗੀ ਮੌਤ

Saturday, Apr 22, 2023 - 12:19 PM (IST)

ਛੱਤ ’ਤੇ ਖੇਡਦੀ ਮਾਸੂਮ ਬੱਚੀ ਨਾਲ ਵਾਪਰੀ ਅਣਹੋਣੀ, ਸੁਫ਼ਨੇ 'ਚ ਵੀ ਨਹੀਂ ਸੋਚਿਆ ਸੀ ਇੰਝ ਆਵੇਗੀ ਮੌਤ

ਲੁਧਿਆਣਾ (ਰਾਜ) : ਹਰਗੋਬਿੰਦ ਨਗਰ ਸਥਿਤ ਇਕ ਘਰ ’ਚ ਛੱਤ ’ਤੇ ਖੇਡ ਰਹੀਆਂ ਦੋ ਬੱਚੀਆਂ ਵਿਚੋਂ ਇਕ ਤਿੰਨ ਸਾਲ ਦੀ ਬੱਚੀ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਛੱਤ ’ਤੇ ਰੱਸੀ ਨਾਲ ਖੇਡ ਰਹੀ ਸੀ। ਇਸ ਦੌਰਾਨ ਰੱਸੀ ਉਸ ਦੇ ਗਲੇ ਵਿਚ ਫਸ ਗਈ ਅਤੇ ਉਸ ਦੀ ਮੌਤ ਹੋ ਗਈ। ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰ. 3 ਦੀ ਪੁਲਸ ਮੌਕੇ ’ਤੇ ਪੁੱਜ ਗਈ ਅਤੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤੀ ਹੈ। ਜਾਣਕਾਰੀ ਮੁਤਾਬਕ ਬੱਚੀ ਦੀ ਮਾਂ ਨਿਊ ਹਰਗੋਬਿੰਦ ਨਗਰ ਸਥਿਤ ਇਕ ਘਰ ਵਿਚ ਸਫਾਈ ਦਾ ਕੰਮ ਕਰਦੀ ਹੈ। ਉਹ ਆਪਣੀਆਂ ਦੋਵੇਂ ਬੱਚੀਆਂ ਨੂੰ ਵੀ ਨਾਲ ਲੈ ਜਾਂਦੀ ਸੀ।

ਇਹ ਵੀ ਪੜ੍ਹੋ : ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਵਿਆਹੁਤਾ ਨੇ ਨਿਗਲਿਆ ਜ਼ਹਿਰ

ਅੱਜ ਜਦੋਂ ਉਹ ਘਰ ਵਿਚ ਕੰਮ ਕਰ ਰਹੀ ਸੀ ਤਾਂ ਇਸ ਦੌਰਾਨ ਉਸ ਦੀਆਂ ਬੱਚੀਆਂ ਛੱਤ ’ਤੇ ਖੇਡ ਰਹੀਆਂ ਸਨ। ਜਦੋਂ ਕਾਫੀ ਦੇਰ ਤੱਕ ਬੱਚੀਆਂ ਹੇਠਾਂ ਨਾ ਆਈਆਂ ਤਾਂ ਉਹ ਆਪਣੀਆਂ ਬੱਚੀਆਂ ਨੂੰ ਲੈਣ ਛੱਤ ’ਤੇ ਚਲੀ ਗਈ। ਇਸ ਦੌਰਾਨ ਉਸ ਨੇ ਦੇਖਿਆ ਕਿ ਉਸ ਦੀ ਤਿੰਨ ਸਾਲ ਦੀ ਬੱਚੀ ਡਿੱਗੀ ਪਈ ਸੀ। ਉਸ ਨੇ ਤੁਰੰਤ ਉਸ ਨੂੰ ਚੁੱਕਿਆ ਅਤੇ ਘਰ ਦੀ ਮਾਲਕਣ ਨੂੰ ਦੱਸਿਆ। ਇਸ ਤੋਂ ਬਾਅਦ ਬੱਚੀ ਨੂੰ ਨੇੜੇ ਦੇ ਹਸਪਤਾਲ ਲੈ ਕੇ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਕੋਵਿਡ ਤੋਂ ਬਚਾਅ ਲਈ ਸਿਵਲ ਸਰਜਨ ਦੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


 


author

Anuradha

Content Editor

Related News