ਮਾਤਾ ਚਿੰਤਪੁਰਨੀ ਤੋਂ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ

Monday, Jul 29, 2024 - 10:16 AM (IST)

ਮਾਤਾ ਚਿੰਤਪੁਰਨੀ ਤੋਂ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ

ਬਾਬਾ ਬਕਾਲਾ : ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ 2 ਨੌਜਵਾਨਾਂ ਨਾਲ ਦਰਦਨਾਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਖਲਚੀਆਂ-ਮੁਛੱਲ ਨੇੜੇ ਕਾਰ ਸਵਾਰ 2 ਨੌਜਵਾਨਾਂ ਦੀ ਭਿਆਨਕ ਹਾਦਸੇ ਦੌਰਾਨ ਮੌਤ ਹੋ ਗਈ, ਜਦੋਂ ਕਿ ਤੀਜਾ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ਪੇਪਰ ਦੇਣ ਜਾਂਦੀ ਕੁੜੀ ਨੂੰ ਅਚਾਨਕ ਆਈ ਮੌਤ, ਧਾਹਾਂ ਮਾਰਦੀ ਮਾਂ ਨੂੰ ਦੇਖ ਹਰ ਕਿਸੇ ਦੇ ਨਿਕਲੇ ਹੰਝੂ

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ 3 ਨੌਜਵਾਨ ਐਤਵਾਰ ਸਵੇਰੇ 10 ਵਜੇ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਆਪਣੀ ਕਾਰ 'ਚ ਵਾਪਸ ਪਰਤ ਰਹੇ ਸਨ। ਇਸ ਦੌਰਾਨ ਖਲਚੀਆਂ ਅਤੇ ਮੁਛੱਲ ਵਿਚਕਾਰ ਸੜਕ 'ਤੇ ਉਨ੍ਹਾਂ ਦੀ ਕਾਰ ਦਾ ਸਟੇਅਰਿੰਗ ਬੇਕਾਬੂ ਹੋ ਗਿਆ, ਜਿਸ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਤਿੰਨੇਂ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਸੂਬੇ 'ਚ ਪਵੇਗਾ ਭਾਰੀ ਮੀਂਹ, ਇਨ੍ਹਾਂ 11 ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਇਨ੍ਹਾਂ 'ਚੋਂ ਰਾਮ ਵਡੇਰਾ ਪੁੱਤਰ ਰਣਜੀਤ ਵਡੇਰਾ ਵਾਸੀ ਫਤਿਹਗੜ੍ਹ ਚੂੜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜੇ ਨੌਜਵਾਨ ਮਨੀਸ਼ ਲੋਹੀਆ ਪੁੱਤਰ ਪਰਵੀਣ ਲੋਹੀਆ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ। ਤੀਜੇ ਨੌਜਵਾਨ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 


author

Babita

Content Editor

Related News