ਜਲੰਧਰ ''ਚ ਦਰਦਨਾਕ ਹਾਦਸਾ, DSP ਦੇ ਪੁੱਤ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ, ਦੋ ਹਿੱਸਿਆਂ ''ਚ ਵੰਡੀ ਮਿਲੀ ਲਾਸ਼

06/05/2024 6:56:38 PM

ਜਲੰਧਰ (ਵੈੱਬ ਡੈਸਕ, ਪੁਨੀਤ)- ਗੁਰੂ ਨਾਨਕਪੁਰਾ ਰੇਲਵੇ ਫਾਟਕ ਨਜ਼ਦੀਕ ਟਰੇਨ ਹੇਠਾਂ ਆ ਕੇ ਕੱਟੇ ਜਾਣ ਨਾਲ 30 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੇ ਪਾਲ ਸਿੰਘ ਉਰਫ਼ ਲਾਲੀ ਦੇ ਰੂਪ ਵਿਚ ਹੋਈ ਹੈ, ਜੋਕਿ ਡੀ. ਐੱਸ. ਪੀ. ਸੁਖਜੀਤ ਸਿੰਘ ਦਾ ਪੁੱਤਰ ਸੀ। ਡੈੱਡਬਾਡੀ ਦਾ ਦ੍ਰਿਸ਼ ਬੇਹੱਦ ਦਰਦਨਾਕ ਸੀ, ਕਿਉਂਕਿ ਟਰੇਨ ਨਾਲ ਕੱਟ ਕੇ ਲਾਸ਼ ਦੇ 2 ਹਿੱਸੇ ਹੋ ਗਏ ਸਨ। ਪੁਲਸ ਨੇ ਨੇੜਲੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਇਕੱਠਾ ਕੀਤਾ।

ਇਹ ਵੀ ਪੜ੍ਹੋ- ਚੋਣ ਨਤੀਜੇ ਮਗਰੋਂ ਚਰਨਜੀਤ ਚੰਨੀ ਵੱਖ-ਵੱਖ ਧਾਰਮਿਕ ਸਥਾਨਾਂ 'ਚ ਹੋਏ ਨਤਮਸਤਕ

ਪੁਲਸ ਨੇ ਸੋਮਵਾਰ ਰਾਤ ਨੂੰ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਸੀ। ਪੁਲਸ ਨੂੰ ਅਜੇ ਪਾਲ ਉਰਫ਼ ਲਾਲੀ ਦੀ ਜੇਬ ਵਿਚੋਂ ਇਕ ਪਰਚੀ ਮਿਲੀ ਸੀ, ਜਿਸ 'ਤੇ ਡੀ. ਐੱਸ. ਪੀ. ਸੁਖਜੀਤ ਸਿੰਘ ਦਾ ਫੋਨ ਨੰਬਰ ਲਿਖਿਆ ਹੋਇਆ ਸੀ। ਪਹਿਲਾਂ ਤਾਂ ਪੁਲਸ ਨੂੰ ਲੱਗਾ ਕਿ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਰ ਪੁਲਸ ਦੀ ਚਿੰਤਾ ਉਸ ਸਮੇਂ ਵਧੀ ਜਦੋਂ ਉਕਤ ਫੋਨ ਨੰਬਰ ਡੀ. ਐੱਸ. ਪੀ. ਦਾ ਨਿਕਲਿਆ। ਤੁਰੰਤ ਡੀ. ਐੱਸ. ਪੀ. ਸੁਖਜੀਤ ਸਿੰਘ ਦੇ ਨੰਬਰ 'ਤੇ ਕਾਲ ਕਰਕੇ ਉਨ੍ਹਾਂ ਨੂੰ ਬੁਲਾਇਆ ਗਿਆ ਤਾਂ ਪਤਾ ਲੱਗਾ ਕਿ ਲਾਸ਼ ਡੀ. ਐੱਸ. ਪੀ. ਦੇ ਬੇਟੇ ਦੀ ਸੀ। ਲਾਲੀ ਦੀ ਜੇਬ ਵਿਚੋਂ ਪਰਚੀ ਮਿਲੀ ਸੀ, ਇਸ ਲਈ ਮਾਮਲੇ ਦੀ ਜਾਂਚ ਖ਼ੁਦਕੁਸ਼ੀ ਦੇ ਐਂਗ ਨਾਲ ਕੀਤੀ ਜਾ ਰਹੀ ਹੈ। 

PunjabKesari

ਘਟਨਾ ਸਥਾਨ ਤੋਂ ਕੋਈ ਵਾਹਨ ਨਹੀਂ ਮਿਲਿਆ 
ਏ. ਐੱਸ. ਆਈ. ਹੀਰਾ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਘਟਨਾ ਸਥਾਨ ਤੋਂ ਕੋਈ ਸ਼ੱਕੀ ਵਾਹਨ ਨਹੀਂ ਮਿਲਿਆ ਹੈ, ਜਿਸ ਨਾਲ ਇਹ ਸਪਸ਼ਟ ਹੁੰਦਾ ਹੈ ਕਿ ਲਾਲੀ ਘਟਨਾ ਸਥਾਨ 'ਤੇ ਪੈਦਲ ਹੀ ਪਹੁੰਚਿਆ ਸੀ। ਲਾਲੀ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਲਾਲੀ  ਦੀ ਮੌਤ ਡੀ. ਐੱਸ. ਪੀ. ਸੁਖਜੀਤ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਸਦਮੇ ਵਿਚ ਹੈ। ਦੂਜੇ ਬੇਟੇ ਦੇ ਕੈਨੇਡਾ ਤੋਂ ਵਾਪਸ ਪਰਤਨ ਮਗਰੋਂ ਲਾਲੀ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਲਾਲੀ ਦੀ ਮੌਤ ਦਾਦਰ ਐਕਸਪ੍ਰੈੱਸ ਦੀ ਲਪੇਟ ਵਿਚ ਆਉਣ ਕਰਕੇ ਹੋਈ ਹੈ। ਜੀ. ਆਰ. ਪੀ. ਥਾਣੇ ਦੀ ਪੁਲਸ ਨੇ ਲਾਲੀ ਦੇ ਪਿਤਾ ਡੀ. ਐੱਸ. ਪੀ. ਸੁਖਜੀਤ ਸਿੰਘ ਦੇ ਬਿਆਨ ਦਰਜ ਕਰ ਲਏ ਹਨ। ਉਥੇ ਹੀ ਟਰੇਨ ਦੇ ਡਰਾਈਵਰ ਨੇ ਦੱਸਿਆ ਕਿ ਘਟਨਾ ਸਮੇਂ ਲਾਲੀ ਰੇਲਵੇ ਟਰੈਕ ਪਾਰ ਕਰ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਹੋਇਆ। ਜਾਂਚ 'ਤੇ ਪਹੁੰਚੀ ਟੀਮ ਨੇ ਜਦੋਂ ਲਾਸ਼ ਦੀ ਤਲਾਸ਼ੀ ਲਈ ਤਾਂ ਇਕ ਪਰਚੀ 'ਤੇ ਫੋਨ ਨੰਬਰ ਅਤੇ ਅੰਕਿਤ ਦਾ ਨਾਂ ਲਿਖਿਆ ਮਿਲਿਆ। ਪੁਲਸ ਨੇ ਦੱਸਿਆ ਕਿ ਜਦੋਂ ਫੋਨ ਕੀਤਾ ਤਾਂ ਮੋਬਾਇਲ ਨੰਬਰ ਡੀ. ਐੱਸ. ਪੀ. ਸੁਖਜੀਤ ਸਿੰਘ ਦਾ ਨਿਕਲਿਆ। 

ਇਹ ਵੀ ਪੜ੍ਹੋ- ਵੋਟਰਾਂ ਨੂੰ ਪਸੰਦ ਨਹੀਂ ਆਈ ਮੋਦੀ ਦੀ ਗਾਰੰਟੀ, ਭਾਜਪਾ ਨੂੰ ਪਵੇਗੀ ਆਤਮ-ਮੰਥਨ ਦੀ ਲੋੜ

ਇਸੇ ਤਰ੍ਹਾਂ ਨਾਲ ਅੱਡਾ ਹੁਸ਼ਿਆਰਪੁਰ ਰੇਲਵੇ ਲਾਈਨ ਨੇੜਿਓਂ ਇਕ ਲਾਸ਼ ਬਰਾਮਦ ਹੋਈ ਹੈ। ਉਕਤ ਲਾਸ਼ ਸਾਧੂ ਕਿਸਮ ਦੇ ਕਿਸੇ ਵਿਅਕਤੀ ਦੀ ਦੱਸੀ ਜਾ ਰਹੀ ਹੈ ਪਰ ਇਸ ਦੀ ਵੀ ਪਛਾਣ ਨਹੀਂ ਹੋ ਸਕੀ। ਪੰਜਾਬ ਪੁਲਸ ਦੇ ਲਲਿਤ ਕੁਮਾਰ ਨੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ 72 ਘੰਟਿਆਂ ਲਈ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਜਲੰਧਰ ਸਣੇ ਇਨ੍ਹਾਂ 5 ਸੀਟਾਂ 'ਤੇ ਹੋਣਗੀਆਂ ਜ਼ਿਮਨੀ ਚੋਣਾਂ, ਪੜ੍ਹੋ ਪੂਰਾ ਵੇਰਵਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News