ਪੰਜਾਬ ''ਚ ਭਿਆਨਕ ਗਰਮੀ ਦੌਰਾਨ ਵੱਡੀ ਘਟਨਾ, ਚੱਲਦੀ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਚਾਲਕ (ਵੀਡੀਓ)
Sunday, Jun 16, 2024 - 07:03 PM (IST)
ਤਪਾ ਮੰਡੀ (ਸ਼ਾਮ, ਗਰਗ) : ਪੰਜਾਬ 'ਚ ਲਗਾਤਾਰ ਵੱਧ ਰਹੇ ਤਾਪਮਾਨ ‘ਚ ਅੱਜ ਦੁਪਹਿਰ ਸਮੇਂ ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਹੰਡਿਆਇਆ ਨੇੜੇ ਪਿੰਡ ਦਰਾਜ 'ਚ ਇਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਇਸ ਕਾਰਨ ਕਾਰ ਚਾਲਕ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਪਤਾ ਲੱਗਾ ਹੈ ਕਿ ਪਿੰਡ ਦਰਾਜ ਦਾ ਵਿਅਕਤੀ ਪਿੰਡ ਤੋਂ ਬਰਨਾਲਾ ਵਿਖੇ ਕੋਈ ਘਰੇਲੂ ਕੰਮ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ ਅੱਜ, ਪ੍ਰੋਗਰਾਮ 'ਚ ਪੁੱਜ ਰਹੇ CM ਮਾਨ (ਵੀਡੀਓ)
ਜਦੋਂ ਵਿਅਕਤੀ ਹੰਡਿਆਇਆ ਨੇੜੇ ਹੋਟਲ ਕੋਲ ਪੁੱਜਾ ਤਾਂ ਚੱਲਦੀ ਕਾਰ ਨੂੰ ਅੱਗ ਲੱਗ ਗਈ ਤਾਂ ਪਿੱਛੋਂ ਵੀ ਲੋਕਾਂ ਨੇ ਆਵਾਜ਼ਾਂ ਮਾਰੀਆਂ। ਜਦੋਂ ਚਾਲਕ ਨੇ ਹੈਂਡਬ੍ਰੇਕ ਮਾਰੇ ਤਾਂ ਕਾਰ ਨੂੰ ਜ਼ਬਰਦਸਤ ਅੱਗ ਲੱਗ ਗਈ। ਨਜ਼ਦੀਕੀ ਵੱਡੀ ਗਿਣਤੀ ‘ਚ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ ਕੀਤੀ ਪਰ ਭਾਂਬੜ ਨਿਕਲਦੇ ਦੇਖ ਚਾਲਕ ਵੀ ਕਾਰ ‘ਚ ਝੁਲਸ ਕੇ ਮਰ ਗਿਆ। ਇਸ ਘਟਨਾ ਦਾ ਪਤਾ ਲੱਗਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਕਾਰ ਨੂੰ ਲੱਗੀ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਵੇਗਾ Free, ਵਾਹਨ ਚਾਲਕਾਂ ਤੋਂ ਨਹੀਂ ਵਸੂਲਿਆ ਜਾਵੇਗਾ ਟੋਲ
ਮ੍ਰਿਤਕ ਵਿਅਕਤੀ ਦੀ ਪਛਾਣ ਹਰਚਰਨ ਸਿੰਘ ਉਰਫ਼ ਜਗਤਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦਰਾਜ (ਤਪਾ) ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਦੇ ਹੀ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ ਅਤੇ ਵੱਡੀ ਗਿਣਤੀ ਪਿੰਡ ਨਿਵਾਸੀ ਅਤੇ ਪਰਿਵਾਰਕ ਮੈਂਬਰਾਂ ਨੇ ਪਹੁੰਚ ਦੇ ਦੇਖਿਆ ਕਿ ਕਾਰ ਅਤੇ ਹਰਚਰਨ ਸਿੰਘ ਪੂਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਏ ਹਨ। ਫਿਲਹਾਲ ਕਾਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਆਪਣੇ ਪਿੱਛੇ 2 ਬੱਚੇ ਛੱਡ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8