ਘਰ ਦੇ ਬਾਹਰ ਖੜ੍ਹੇ ਮੋਟਰਸਾਈਕਲ ’ਤੇ ਪੈਟਰੋਲ ਪਾ ਕੇ ਲਾਈ ਅੱਗ
Monday, Apr 14, 2025 - 05:14 PM (IST)

ਅਬੋਹਰ (ਸੁਨੀਲ) : ਇੱਥੇ ਆਰੀਆ ਨਗਰੀ 'ਚ ਕੁੱਝ ਨੌਜਵਾਨਾਂ ਨੇ ਇੱਕ ਘਰ ਦੇ ਬਾਹਰ ਖੜ੍ਹੇ ਮੋਟਰਸਾਈਕਲ ’ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਇਸ ਕਾਰਨ ਮੋਟਰਸਾਈਕਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਘਟਨਾ ਤੋਂ ਬਾਅਦ ਨੌਜਵਾਨ ਉੱਥੋਂ ਭੱਜ ਗਿਆ। ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਆਕਾਸ਼ ਪੁੱਤਰ ਸ਼ਾਮ ਲਾਲ ਨੇ ਕੁੱਝ ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਬੈਠ ਕੇ ਸ਼ਰਾਬ ਪੀਤੀ ਸੀ ਅਤੇ ਇਸ ਦੌਰਾਨ ਉਨ੍ਹਾਂ ਦਾ ਝਗੜਾ ਹੋ ਗਿਆ।
ਇਸ ਤੋਂ ਬਾਅਦ ਮਾਮਲਾ ਸੁਲਝ ਗਿਆ। ਪਰ ਸੋਮਵਾਰ ਸਵੇਰੇ ਕੁੱਝ ਨੌਜਵਾਨ ਆਕਾਸ਼ ਦੇ ਘਰ ਆਏ ਅਤੇ ਮੋਟਰਸਾਈਕਲ ’ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਇਸ ਘਟਨਾ ਦੀ ਸੂਚਨਾ ਸਿਟੀ ਪੁਲਸ ਸਟੇਸ਼ਨ ਨੰਬਰ-2 ਨੂੰ ਦੇ ਦਿੱਤੀ ਗਈ ਹੈ। ਥਾਣਾ ਇੰਚਾਰਜ ਪ੍ਰੋਮਿਲਾ ਸਿੱਧੂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।