ਫਿਰੋਜ਼ਪੁਰ ''ਚ 21 ਨਵੰਬਰ ਨੂੰ ਲੱਗੇਗੀ ਪੈਨਸ਼ਨ ਅਦਾਲਤ

Monday, Nov 18, 2024 - 05:07 PM (IST)

ਫਿਰੋਜ਼ਪੁਰ ''ਚ 21 ਨਵੰਬਰ ਨੂੰ ਲੱਗੇਗੀ ਪੈਨਸ਼ਨ ਅਦਾਲਤ

ਫਿਰੋਜ਼ਪੁਰ (ਪਰਮਜੀਤ, ਖੁੱਲਰ, ਰਾਜੇਸ਼ ਢੰਡ) : ਮਹਾਲੇਖਾਕਾਰ (ਲੇਖਾ ਤੇ ਹੱਕਦਾਰੀ) ਪੰਜਾਬ ਅਤੇ ਯੂ. ਟੀ. ਚੰਡੀਗੜ੍ਹ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 21 ਨਵੰਬਰ ਨੂੰ ਸਵੇਰੇ 11 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੇਨ ਮੀਟਿੰਗ ਹਾਲ ਫਿਰੋਜ਼ਪੁਰ ਛਾਉਣੀ ਵਿਖੇ ਪੈਨਸ਼ਨ ਅਦਾਲਤ ਲਾਈ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ’ਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਇਕ ਅਹਿਮ ਕਦਮ ਚੁੱਕਦਿਆਂ 21 ਨਵੰਬਰ ਤੋਂ ਜ਼ਿਲ੍ਹਿਆਂ ’ਚ ਪੈਨਸ਼ਨ ਅਦਾਲਤਾਂ ਦਾ ਆਯੋਜਨ ਕਰਨ ਦਾ ਫ਼ੈਸਲਾ ਲਿਆ ਹੈ। ਇਹ ਅਦਾਲਤਾਂ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਪਹਿਲ ਦੇਣਗੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪੈਨਸ਼ਨਰਾਂ ਨੂੰ ਇਸ ਅਦਾਲਤ ਦਾ ਵੱਧ ਤੋਂ ਲਾਭ ਉਠਾਉਣ ਦੀ ਅਪੀਲ ਕੀਤੀ।


author

Babita

Content Editor

Related News