ਜ਼ਿਲ੍ਹਾ ਪੁਲਸ ਨੇ 2 ਦਿਨਾਂ ''ਚ ਸੁਲਝਾਇਆ ਕਤਲ ਦਾ ਮਾਮਲਾ, ਇਕ ਵਿਅਕਤੀ ਗ੍ਰਿਫ਼ਤਾਰ
Saturday, Aug 31, 2024 - 05:30 PM (IST)

ਕਪੂਰਥਲਾ (ਮਹਾਜਨ, ਭੂਸ਼ਣ, ਮਲਹੋਤਰਾ) - ਜ਼ਿਲ੍ਹਾ ਪੁਲਸ ਨੇ ਇਲਾਕੇ ਦੇ ਨੇੜਲੇ ਪਿੰਡ ਬਿਸ਼ਨਪੁਰ ਜੱਟਾਂ ਵਿਖੇ 2 ਦਿਨ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ ਅਤੇ ਦੋ ਕਾਤਲਾਂ 'ਚੋਂ ਇਕ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 28 ਅਗਸਤ ਦੀ ਰਾਤ ਕਰੀਬ 9 ਵਜੇ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਬਿਸ਼ਨਪੁਰ ਜੱਟਾਂ ਨੇੜੇ ਇਕ ਵਿਅਕਤੀ ਦੀ ਲਾਸ਼ ਪਈ ਹੈ।
ਇਹ ਵੀ ਪੜ੍ਹੋ - ਵੱਡਾ ਹਾਦਸਾ! ਹੈਲੀਕਾਪਟਰ ਤੋਂ ਡਿੱਗਾ ਹੈਲੀਕਾਪਟਰ
ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਮ੍ਰਿਤਕ ਦੀ ਪਛਾਣ ਉਂਕਾਰ ਸਿੰਘ ਵਾਸੀ ਪਿੰਡ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ। ਫਿਰ ਮ੍ਰਿਤਕ ਦੇ ਲੜਕੇ ਸਰਵਣ ਸਿੰਘ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਸੀ. ਆਈ. ਏ. ਸਟਾਫ਼ ਤੇ ਟੈਕਨੀਕਲ ਟੀਮ ਦੀ ਮਦਦ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਹਮਣੇ ਆਇਆ ਕਿ ਉਕਤ ਮ੍ਰਿਤਕ ਉਂਕਾਰ ਸਿੰਘ ਖ਼ਿਲਾਫ਼ ਥਾਣਾ ਕੋਤਵਾਲੀ ’ਚ ਸਾਲ 2015 'ਚ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਦਰਜ ਹੋਇਆ ਸੀ, ਜਿਸ 'ਚ ਉਸ ਨੂੰ 10 ਸਾਲ ਦੀ ਸਜ਼ਾ ਹੋਈ ਸੀ। ਹਾਲਾਂਕਿ ਉਂਕਾਰ ਸਿੰਘ ਨੂੰ ਕੋਰੋਨਾ ਦੇ ਦੌਰ ਦੌਰਾਨ ਸਜ਼ਾ ਖ਼ਤਮ ਕਰ ਕੇ ਬਰੀ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਬੰਦ ਘਰ 'ਚੋਂ ਖੂਨ ਨਾਲ ਲੱਖਪੱਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਉੱਡੇ ਪਰਿਵਾਰ ਦੇ ਹੋਸ਼
ਦੂਜੇ ਪਾਸੇ ਉਂਕਾਰ ਸਿੰਘ ਨੇ ਜਿਸ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਕੀਤਾ ਸੀ, ਉਸ ਦੀ ਮੌਤ ਹੋ ਗਈ ਸੀ। ਇਸੇ ਗਮ ਦੇ ਚੱਲਦੇ ਉਸ ਦੇ ਪਿਤਾ ਸੋਢੀ ਦੀ ਵੀ ਮੌਤ ਹੋ ਗਈ ਸੀ। ਇਸ ਘਟਨਾ ਨੂੰ ਲੈ ਕੇ ਰੰਜਿਸ਼ ਕਾਰਨ ਲਵਪ੍ਰੀਤ ਸਿੰਘ ਪੁੱਤਰ ਸੋਢੀ ਵਾਸੀ ਪਿੰਡ ਬਿਸ਼ਨਪੁਰ ਜੱਟਾਂ, ਜੋ ਕਿ ਨਾਬਾਲਗ ਲੜਕੀ ਦਾ ਭਰਾ ਹੈ, ਦੇ ਮਨ 'ਚ ਉਂਕਾਰ ਸਿੰਘ ਦੇ ਪ੍ਰਤੀ ਰੰਜਿਸ਼ ਸੀ ਤੇ ਉਸਨੇ 28 ਅਗਸਤ ਦੀ ਰਾਤ ਨੂੰ ਮੌਕਾ ਪਾ ਕੇ ਆਪਣੇ ਇਕ ਸਾਥੀ ਅਕਾਸ਼ਦੀਪ ਨਾਲ ਮਿਲ ਕੇ ਉਂਕਾਰ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ - ਇਸ ਮੰਦਰ 'ਚ ਸ਼ਰਧਾਲੂਆਂ ਲਈ ਲਾਜ਼ਮੀ ਹੋਇਆ ਆਧਾਰ ਕਾਰਡ, ਵਰਨਾ ਨਹੀਂ ਮਿਲੇਗਾ ਪ੍ਰਸਾਦ!
ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਕਤਲ ਕੇਸ 'ਚ ਮ੍ਰਿਤਕ ਉਂਕਾਰ ਸਿੰਘ ਦੇ ਲੜਕੇ ਸਰਵਣ ਸਿੰਘ ਦੇ ਬਿਆਨਾਂ 'ਤੇ ਦੋ ਮੁਲਜ਼ਮਾਂ ਅਕਾਸ਼ਦੀਪ ਵਾਸੀ ਪਿੰਡ ਮਜਾਦਪੁਰ ਤੇ ਲਵਪ੍ਰੀਤ ਨੂੰ ਨਾਮਜ਼ਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਅਕਾਸ਼ਦੀਪ ਉਰਫ਼ ਸੋਨਾ ਪੁੱਤਰ ਕਸ਼ਮੀਰ ਸਿੰਘ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਤੇ ਮੁੱਖ ਮੁਲਜ਼ਮ ਲਵਪ੍ਰੀਤ ਦੀ ਤਲਾਸ਼ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਕੋਲੋਂ ਕਤਲ 'ਚ ਵਰਤਿਆ ਗਿਆ ਹਥਿਆਰ ਦਾਤਰ ਤੇ ਬਾਈਕ ਵੀ ਬਰਾਮਦ ਕਰ ਲਈ ਗਈ ਹੈ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਪਹਿਲਾ ਵਿਅਕਤੀ ਨੂੰ ਕੀਤਾ ਅਗਵਾ, ਫਿਰ ਚਲਦੀ ਕਾਰ 'ਚ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8