‘ਵੰਦੇ ਭਾਰਤ ਟਰੇਨ’ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

01/31/2023 1:56:19 AM

ਫਗਵਾੜਾ (ਜਲੋਟਾ)-ਫਗਵਾੜਾ ਦੇ ਪਿੰਡ ਚਾਚੋਕੀ ਨੇੜੇ ਰੇਲਵੇ ਟਰੈਕ ’ਤੇ ਵੰਦੇ ਭਾਰਤ ਟਰੇਨ ਦੀ ਲਪੇਟ ’ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਰੇਲਵੇ ਪੁਲਸ ਫਗਵਾੜਾ ਵੱਲੋਂ ਰਹੱਸਮਈ ਬਣੇ ਹੋਏ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਚੌਕੀ ਰੇਲਵੇ ਸਟੇਸ਼ਨ ਫਗਵਾੜਾ ਦੇ ਇੰਚਾਰਜ ਏ. ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮੋਹਨ ਲਾਲ ਵਾਸੀ ਪਿੰਡ ਚਾਚੋਕੀ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਫਲਾਈਟ ’ਚ ਹੋਣ ਵਾਲੀ ਬਦਸਲੂਕੀ ਨੂੰ ਰੋਕਣ ਲਈ ਵੱਡਾ ਕਦਮ ਚੁੱਕ ਰਹੀ ਏਅਰ ਇੰਡੀਆ

ਮੋਹਨ ਲਾਲ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ’ਚ ਇਹ ਮਾਮਲਾ ਹਾਦਸਾ ਲੱਗ ਰਿਹਾ ਹੈ। ਪੁਲਸ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ, ਆਮ ਲੋਕਾਂ ਲਈ ਰੇਤੇ ਦੀਆਂ ਖੱਡਾਂ ਜਲਦ ਹੋਣਗੀਆਂ ਸ਼ੁਰੂ


Manoj

Content Editor

Related News