ਵੈਸ਼ਨੋ ਦੇਵੀ ਤੋਂ ਘਰ ਪਰਤ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ

Wednesday, Jun 28, 2023 - 11:08 AM (IST)

ਵੈਸ਼ਨੋ ਦੇਵੀ ਤੋਂ ਘਰ ਪਰਤ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ

ਫਗਵਾੜਾ (ਜਲੋਟਾ)–ਫਗਵਾੜਾ ਦੇ ਚਹੇੜੂ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਮੌਕੇ ’ਤੇ ਮੌਜੂਦ ਰੇਲਵੇ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਨਿਲ ਪੁੱਤਰ ਰਾਮ ਕ੍ਰਿਸ਼ਨ ਵਾਸੀ ਸਿਰਸਾ, ਹਰਿਆਣਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਚਾਨਕ ਹੀ ਟਰੇਨ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਉਸ ਦੇ ਨਾਲ ਹੀ ਉਸ ਦਾ ਦੋਸਤ, ਜਿਸ ਦੀ ਪਛਾਣ ਨੀਰਜ ਵਜੋਂ ਹੋਈ ਹੈ, ਉਹ ਵੀ ਰੇਲ ਗੱਡੀ ਤੋਂ ਡਿੱਗਿਆ ਹੈ, ਜਿਸ ਨੂੰ ਜ਼ਖ਼ਮੀ ਹਾਲਾਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਰੇਲਵੇ ਪੁਲਸ ਨੇ ਮ੍ਰਿਤਕ ਅਨਿਲ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ, ਜਿੱਥੇ ਸਰਕਾਰੀ ਡਾਕਟਰਾਂ ਨੇ ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਬਸਤੀ ਗੁਜ਼ਾਂ 'ਚ ਕਰਿਆਨਾ ਸਟੋਰ ਮਾਲਕ ਦਾ ਚੜ੍ਹਦੀ ਸਵੇਰ ਕੀਤਾ ਕਤਲ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਅਨਿਲ ਆਪਣੇ ਦੋਸਤ ਨੀਰਜ ਨਾਲ ਮਾਤਾ ਸ਼੍ਰੀ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਗਿਆ ਸੀ ਅਤੇ ਫਗਵਾੜਾ ਦੇ ਲਾਗੇ ਪਿੰਡ ਚਹੇੜੂ ਰੇਲਵੇ ਸਟੇਸ਼ਨ ਦੇ ਕਰੀਬ ਰੇਲ ਗੱਡੀ ਤੋਂ ਹੇਠਾ ਡਿੱਗਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅਨਿਲ ਅਤੇ ਨੀਰਜ ਮਾਤਾ ਸ਼੍ਰੀ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਟਰੇਨ ’ਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਦਸੂਹਾ 'ਚ ਵੱਡੀ ਵਾਰਦਾਤ, ਏ. ਸੀ. ਨੂੰ ਲੈ ਕੇ ਹੋਏ ਮਾਮੂਲੀ ਝਗੜੇ ਮਗਰੋਂ ਕਲਯੁਗੀ ਪੁੱਤ ਨੇ ਪਿਓ ਨੂੰ ਮਾਰੀ ਗੋਲ਼ੀ

 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News