ਗੁਰਦਾਸਪੁਰ ਵਿਖੇ ਤੇਜ਼ ਰਫ਼ਤਾਰ ਐਂਬੂਲੈਂਸ ਨੇ ਵਿਅਕਤੀ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ

Tuesday, Sep 05, 2023 - 11:51 AM (IST)

ਗੁਰਦਾਸਪੁਰ ਵਿਖੇ ਤੇਜ਼ ਰਫ਼ਤਾਰ ਐਂਬੂਲੈਂਸ ਨੇ ਵਿਅਕਤੀ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ

ਗੁਰਦਾਸਪੁਰ (ਹਰਮਨ)- ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡ ਜੀਵਨ ਦੇ ਕੋਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਐਂਬੂਲੈਂਸ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ ਹੋ ਗਈ। ਮੌਕੇ 'ਤੇ ਬੱਬਰੀ ਬਾਈ ਪਾਸ ਤੋਂ ਪੁਲਸ ਕਰਮਚਾਰੀ  ਪਹੁੰਚ ਗਏ ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 

ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗੁਰਦੁਆਰਾ ਟਾਹਲਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਮੌਤ

ਮ੍ਰਿਤਕ ਦੀ ਪਹਿਚਾਣ ਰਵੀ ਦਾਸ ਪੁੱਤਰ ਰਤਨ ਚੰਦ ਪਿੰਡ ਗੁਰਦਾਸਨੰਗਲ 56 ਸਾਲ ਵਜੋਂ ਹੋਈ ਹੈ, ਜੋ ਘਰੋਂ 5.30 ਵਜੇ ਸਵੇਰੇ ਸਬਜ਼ੀ ਲੈਣ ਲਈ ਨਿਕਲਿਆ ਸੀ ਅਤੇ ਹਾਈਵੇ 'ਤੇ ਐਂਬੂਲੈਂਸ ਨਾਲ ਹੋਏ ਐਕਸੀਡੈਂਟ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਐਂਬੁਲੈਂਸ ਕਿਸੇ ਮਰੀਜ਼ ਨੂੰ ਛੱਡ ਕੇ ਆ ਰਹੀ ਸੀ।

ਇਹ ਵੀ ਪੜ੍ਹੋ-  ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਪਿਓ ਨੇ ਕਿਹਾ ਮੇਰੀ ਪਤਨੀ ਨੇ ਭਾਬੀਆਂ ਨਾਲ ਮਿਲ ਕੀਤਾ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News