ਫਾਰਚੂਨਰ ਸਾਹਮਣੇ ਮੌਤ ਬਣ ਕੇ ਆਈ ਗਾਂ, ਬੇਕਾਬੂ ਹੋਈ ਕਾਰ ਦੇ ਉੱਡੇ ਪਰਖ਼ੱਚੇ, ਵਿਅਕਤੀ ਦੀ ਮੌਤ

Tuesday, Feb 14, 2023 - 11:10 AM (IST)

ਫਾਰਚੂਨਰ ਸਾਹਮਣੇ ਮੌਤ ਬਣ ਕੇ ਆਈ ਗਾਂ, ਬੇਕਾਬੂ ਹੋਈ ਕਾਰ ਦੇ ਉੱਡੇ ਪਰਖ਼ੱਚੇ, ਵਿਅਕਤੀ ਦੀ ਮੌਤ

ਪਠਾਨਕੋਟ (ਆਦਿਤਿਆ)- ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ ’ਤੇ ਇਕ ਫਾਰਚੂਨਰ ਕਾਰ ਦੇ ਸਾਹਮਣੇ ਇਕ ਗਾਂ ਆਉਣ ਕਾਰਨ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਕੇ ਸੜਕ ਦੇ ਦੂਜੇ ਪਾਸੇ ਜਾ ਕੇ ਪਲਟ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਸੋਹਣ ਲਾਲ ਉਰਫ਼ ਸੋਨੂੰ ਕਠੂਆ ਦੇ ਵਾਰਡ ਨੰਬਰ-17 ਦਾ ਰਹਿਣ ਵਾਲਾ ਸੀ। ਸੂਚਨਾ ਮਿਲਣ ’ਤੇ ਥਾਣਾ ਡਵੀਜ਼ਨ ਨੰ-2 ਦੀ ਪੁਲਸ ਮੌਕੇ ’ਤੇ ਪੁੱਜੀ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ- ਪਠਾਨਕੋਟ ਬੱਸ ਸਟੈਂਡ 'ਤੇ ਬਣਿਆ ਦਹਿਸ਼ਤ ਦਾ ਮਾਹੌਲ, ਬੱਸ 'ਚ ਡਰਾਈਵਰ ਦੀ ਲਾਸ਼ ਵੇਖ ਡਰ ਗਏ ਲੋਕ

ਕਠੂਆ ਦੇ ਵਾਰਡ ਨੰਬਰ-17 ਦੇ ਵਸਨੀਕ ਲਵੀਸ਼ ਵਰਮਾ ਨੇ ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਦੱਸਿਆ ਕਿ ਉਸ ਦੀ ਵੱਡੀ ਭੈਣ ਈਸ਼ਕਾਂ ਦਾ ਵਿਆਹ ਪਠਾਨਕੋਟ ’ਚ ਹੋਇਆ ਸੀ। ਭੈਣ ਦੇ ਘਰ ਬੱਚੇ ਨੇ ਜਨਮ ਲਿਆ, ਜਿਸ ਦਾ ਪਤਾ ਲੈਣ ਲਈ ਸੋਹਣ ਲਾਲ ਆਪਣੀ ਕਾਰ ਫਾਰਚੂਨਰ ’ਚ ਰਾਤ 10.30 ਵਜੇ ਕਠੂਆ ਤੋਂ ਪਠਾਨਕੋਟ ਗਿਆ ਸੀ। ਰਾਤ 11:30 ਵਜੇ ਉਨ੍ਹਾਂ ਨੂੰ ਫ਼ੋਨ ਆਇਆ ਕਿ ਸੋਹਣ ਲਾਲ ਦਾ ਇਕ ਸਿਨੇਮਾ ਨੇੜੇ ਹਾਦਸਾ ਹੋ ਗਿਆ ਹੈ। ਜਦੋਂ ਉਹ ਮੌਕੇ ’ਤੇ ਪਠਾਨਕੋਟ ਪਹੁੰਚਿਆ ਤਾਂ ਦੇਖਿਆ ਕਿ ਉਸ ਦੇ ਸੋਹਣ ਲਾਲ ਦੀ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਕੇ ਸੜਕ ਦੇ ਦੂਜੇ ਪਾਸੇ ਪਲਟ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਭਰ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News