ਪੰਜਾਬ 'ਚ ਕੜਾਕੇ ਦੀ ਠੰਡ ਦੌਰਾਨ ਵਿਅਕਤੀ ਦੀ ਮੌਤ, ਮੌਸਮ ਵਿਭਾਗ ਨੇ ਜਾਰੀ ਕੀਤਾ ਹੋਇਆ ਹੈ Alert

Friday, Dec 29, 2023 - 03:51 PM (IST)

ਪੰਜਾਬ 'ਚ ਕੜਾਕੇ ਦੀ ਠੰਡ ਦੌਰਾਨ ਵਿਅਕਤੀ ਦੀ ਮੌਤ, ਮੌਸਮ ਵਿਭਾਗ ਨੇ ਜਾਰੀ ਕੀਤਾ ਹੋਇਆ ਹੈ Alert

ਸਮਰਾਲਾ (ਗਰਗ, ਬੰਗੜ) : ਪੰਜਾਬ ਚ ਪੈ ਰਹੀ ਕੜਾਕੇ ਦੀ ਠੰਡ ਹੁਣ ਮਾਰੂ ਰੂਪ ਧਾਰਨ ਕਰਦੀ ਜਾ ਰਹੀ ਹੈ। ਬੀਤੀ ਰਾਤ ਸਮਰਾਲਾ ਵਿਖੇ ਠੰਡ ਕਾਰਨ ਇੱਕ ਵਿਅਕਤੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਲਜੀਤ ਸਿੰਘ (53) ਨਿਵਾਸੀ ਦੁਰਗਾ ਮੰਦਰ ਰੋਡ, ਸਮਰਾਲਾ ਦੇਰ ਰਾਤ ਪੈਦਲ ਹੀ ਆਪਣੇ ਘਰ ਵਾਪਸ ਪਰਤ ਰਿਹਾ ਸੀ। ਰਾਤ ਦਾ ਸਮਾਂ ਅਤੇ ਕੜਾਕੇ ਦੀ ਠੰਡ ਹੋਣ ਕਾਰਨ ਬਲਜੀਤ ਸਿੰਘ ਸਥਾਨਕ ਚੰਡੀਗੜ੍ਹ ਰੋਡ 'ਤੇ ਸਰਕਾਰੀ ਸਕੂਲ ਦੇ ਸਾਹਮਣੇ ਡਿੱਗ ਪਿਆ।

ਇਹ ਵੀ ਪੜ੍ਹੋ : ਪੰਜਾਬ ਦੇ 35 ਲੱਖ ਰਾਸ਼ਨ ਕਾਰਡਧਾਰਕਾਂ ਲਈ ਚਿੰਤਾ ਭਰੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ

ਰਾਤ ਨੂੰ ਭਾਰੀ ਧੁੰਦ ਹੋਣ ਕਾਰਨ ਕਿਸੇ ਨੂੰ ਵੀ ਬਲਜੀਤ ਸਿੰਘ ਦੇ ਡਿੱਗਣ ਦਾ ਪਤਾ ਨਹੀਂ ਲੱਗਿਆ ਅਤੇ ਪੂਰੀ ਰਾਤ ਉਹ ਠੰਡ 'ਚ ਹੀ ਪਿਆ ਰਿਹਾ। ਸਵੇਰੇ ਆ ਕੇ ਜਦੋਂ ਲੋਕਾਂ ਨੇ ਦੇਖਿਆ ਤਾਂ ਉਦੋਂ ਤੱਕ ਬਲਜੀਤ ਸਿੰਘ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਮ੍ਰਿਤਕ ਦੀ ਪਤਨੀ ਲੀਲਾਵਤੀ ਦੇ ਬਿਆਨਾਂ 'ਤੇ ਧਾਰਾ-174 ਦੀ ਕਾਰਵਾਈ ਕਰਦੇ ਹੋਏ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਰਨਾਲਾ 'ਚ ਵੱਡੀ ਵਾਰਦਾਤ : ਨਵੇਂ ਬਣ ਰਹੇ ਹੋਟਲ 'ਚ 60 ਸਾਲਾ ਵਿਅਕਤੀ ਦਾ ਕਤਲ

ਐੱਸ. ਐੱਚ. ਓ. ਸਮਰਾਲਾ ਰਾਓ ਬਰਿੰਦਰ ਸਿੰਘ ਨੇ ਬਲਜੀਤ ਸਿੰਘ ਦੀ ਮੌਤ ਠੰਡ ਨਾਲ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਡਿੱਗਣ ਤੋਂ ਬਾਅਦ ਪੂਰੀ ਰਾਤ ਠੰਡ 'ਚ ਹੀ ਪਏ ਰਹਿਣ ਕਾਰਨ ਬਲਜੀਤ ਸਿੰਘ ਦੀ ਮੌਤ ਹੋਈ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦਾ ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਆਪਣਾ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 


author

Babita

Content Editor

Related News