ਚੰਗੇ ਭਵਿੱਖ ਲਈ ਦੁਬਈ ਗਿਆ ਸੁਲਤਾਨਪੁਰ ਲੋਧੀ ਦਾ ਵਿਅਕਤੀ ਹੋਇਆ ਲਾਪਤਾ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

Wednesday, Jul 26, 2023 - 01:45 PM (IST)

ਚੰਗੇ ਭਵਿੱਖ ਲਈ ਦੁਬਈ ਗਿਆ ਸੁਲਤਾਨਪੁਰ ਲੋਧੀ ਦਾ ਵਿਅਕਤੀ ਹੋਇਆ ਲਾਪਤਾ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਸੁਲਤਾਨਪੁਰ ਲੋਧੀ (ਓਬਰਾਏ)- ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਭਾਗੋਰਾਈਆ ਦੇ ਇਕ ਵਿਅਕਤੀ ਦੀ ਦੁਬਈ ਵਿਚ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲਾਪਤਾ ਵਿਅਕਤੀ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ, ਜੋਕਿ ਆਪਣੇ ਸੁਨਹਿਰੀ ਭਵਿੱਖ ਲਈ ਦੁਬਈ ਗਿਆ ਸੀ ਅਤੇ ਕਰੀਬ 20-25 ਦਿਨ ਪਹਿਲਾਂ ਉਥੇ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ।

PunjabKesari

ਇਹ ਵੀ ਪੜ੍ਹੋ- ਕਾਂਗਰਸ ਲਈ ਸੰਕਟ ਦੀ ਘੜੀ! ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ ਭਾਜਪਾ 'ਚ ਜਾਣ ਲਈ ਲੱਭ ਰਹੇ ਰਾਹ

ਪੁੱਤਰ ਦੇ ਲਾਪਤਾ ਹੋਣ ਦੀ ਖ਼ਬਰ ਸੁਣ ਕੇ ਬਜ਼ੁਰਗ ਬੀਮਾਰ ਮਾਂ ਦਾ ਰੋ-ਰੋ ਕੇ ਬੁਰਾ ਹੋ ਗਿਆ ਹੈ ਅਤੇ ਉਸ ਨੂੰ ਆਵਾਜ਼ਾਂ ਮਾਰ-ਮਾਰ ਕੇ ਪੁਕਾਰ ਰਹੀ ਹੈ ਪਰ ਬਲਜਿੰਦਰ ਸਿੰਘ ਦਾ ਕੁਝ ਅਤਾ ਪਤਾ ਨਹੀਂ ਲੱਗ ਰਿਹਾ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਈ ਦਿੰਨਾ ਤੋਂ ਸਾਡਾ ਬਲਜਿੰਦਰ ਸਿੰਘ ਨਾਲ ਕੋਈ ਸੰਪਰਕ ਨਹੀਂ ਹੋਇਆ ਅਤੇ ਉਸ ਦੇ ਦੋਸਤਾਂ ਨੇ ਦੱਸਿਆ ਕਿ ਉਹ ਆਪਣੇ ਕਮਰੇ ਵਿੱਚ ਵੀ ਨਹੀਂ ਹੈ ਅਤੇ ਉਸ ਦਾ ਸਾਮਾਨ ਉੱਥੇ ਕਮਰੇ ਵਿੱਚ ਹੀ ਹੈ ਅਤੇ ਉਸ ਦਾ ਫੋਨ ਬੰਦ ਆ ਰਿਹਾ ਹੈ। ਪਰਿਵਾਰ ਵਾਲਿਆਂ ਨੇ ਸਰਕਾਰਾਂ ਸਮੇਤ ਸਮਾਜ ਸੇਵੀ ਐੱਸ. ਪੀ. ਉਬਰਾਏ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਬਲਜਿੰਦਰ ਸਿੰਘ ਦੀ ਭਾਲ ਕਰਵਾ ਕੇ ਉਸ ਨੂੰ ਭਾਰਤ ਵਾਪਸ ਮੰਗਾਉਣ 'ਚ ਸਹਿਯੋਗ ਕਰਨ। 

PunjabKesari

ਇਹ ਵੀ ਪੜ੍ਹੋ- ਜਲੰਧਰ ਵਿਖੇ ਸੜਕ 'ਤੇ ਟੋਏ ਭਰਵਾ ਰਹੇ ਏ. ਐੱਸ. ਆਈ. ਦੀ ਡਿਊਟੀ ਦੌਰਾਨ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News