ਅਣਪਛਾਤੇ ਵਾਹਨ ਦੀ ਫੇਟ ਨਾਲ ਜ਼ਖਮੀ ਹੋਏ ਵਿਅਕਤੀ ਨੇ ਇਲਾਜ ਦੌਰਾਨ ਤੋੜਿਆ ਦਮ
Thursday, Feb 27, 2025 - 09:07 AM (IST)

ਸਾਹਨੇਵਾਲ (ਜਗਰੂਪ) : ਥਾਣਾ ਕੂੰਮਕਲਾਂ ਅਧੀਨ ਆਉਂਦੇ ਮਾਛੀਵਾੜਾ ਰੋਡ ’ਤੇ ਪਿੰਡ ਪੰਜੇਟਾ ਦੇ ਨੇੜੇ ਇਕ ਅਣਪਛਾਤੇ ਵਾਹਨ ਚਾਲਕ ਵੱਲੋਂ ਇਕ ਬਜ਼ੁਰਗ ਨੂੰ ਮਾਰੀ ਗਈ ਫੇਟ ਤੋਂ ਬਾਅਦ ਗੰਭੀਰ ਜ਼ਖਮੀ ਹੋਏ ਬਜ਼ੁਰਗ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਮੁੱਕੀਆਂ ਉਡੀਕਾਂ, Amazon MX ਪਲੇਅਰ 'ਤੇ ਰਿਲੀਜ਼ ਹੋਇਆ 'ਆਸ਼ਰਮ 3' ਦਾ ਪਾਰਟ 2
ਪੁਲਸ ਨੂੰ ਦਿੱਤੇ ਬਿਆਨਾਂ ’ਚ ਵਿਨੇ ਕੁਮਾਰ ਵਾਸੀ ਮੱਕੜ ਕਾਲੋਨੀ, ਢੰਡਾਰੀ ਕਲਾਂ ਨੇ ਦੱਸਿਆ ਕਿ ਉਸ ਦੇ ਪਿਤਾ ਕੇਸਰੀ ਪ੍ਰਸ਼ਾਦ ਸ਼ੁਕਲਾ ਪਿੰਡ ਪੰਜੇਟਾ ਵਿਖੇ ਸਥਿਤ ਪੈਟਰੋਲ ਪੰਪ ਵੱਲ ਨੂੰ ਆ ਰਹੇ ਸਨ। ਰਸਤੇ ’ਚ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਉਸ ਦੇ ਪਿਤਾ ਕੇਸਰੀ ਪ੍ਰਸ਼ਾਦ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਕੇਸਰੀ ਪ੍ਰਸ਼ਾਦ ਨੂੰ ਕਾਫੀ ਸੱਟਾਂ ਲੱਗੀਆਂ, ਜਿਸ ਨੇ ਸੈਕਟਰ-32 ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਸਬੰਧੀ ਕੂੰਮਕਲਾਂ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8