ਹਵਸ ''ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ ''ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼

Tuesday, Oct 08, 2024 - 06:45 PM (IST)

ਹਵਸ ''ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ ''ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼

ਬਟਾਲਾ(ਬੇਰੀ)- ਬੀਤੀ ਰਾਤ ਬਟਾਲਾ ’ਚ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਵੱਲੋਂ 6 ਸਾਲਾ ਮਾਸੂਮ ਬੱਚੀ ਨੂੰ ਬਹਿਲਾ-ਫੁਸਲਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਗਿਆ ਹੈ। ਇਸ ਸਬੰਧੀ ਮਾਸੂਮ ਬੱਚੀ ਦੇ ਪਿਤਾ ਨੇ ਦੱਸਿਆ ਕਿ ਸਾਡੇ ਗੁਆਂਢ ’ਚ ਰਹਿਣ ਵਾਲਾ ਇਕ ਵਿਅਕਤੀ ਰੋਜ਼ਾਨਾ ਉਸਦੀ ਬੱਚੀ ਨੂੰ ਆਪਣੇ ਕੋਲ ਬਿਠਾ ਕੇ ਟੀ. ਵੀ. ਦਿਖਾਉਂਦਾ ਸੀ ਅਤੇ ਬੀਤੀ ਰਾਤ ਵੀ ਉਕਤ ਵਿਅਕਤੀ ਉਨ੍ਹਾਂ ਦੀ ਬੱਚੀ ਨੂੰ ਵਰਗਲਾ ਕੇ ਆਪਣੇ ਘਰ ਲੈ ਗਿਆ ਅਤੇ ਉੱਥੇ ਉਸਨੇ ਉਨ੍ਹਾਂ ਦੀ ਬੱਚੀ ਦੇ ਨਾਲ ਜਬਰ-ਜ਼ਿਨਾਹ ਕੀਤਾ ਅਤੇ ਜਦ ਬੱਚੀ ਦੇ ਰੋਣ ਦੀ ਆਵਾਜ਼ ਲੋਕਾਂ ਨੂੰ ਸੁਣਾਈ ਦਿੱਤੀ ਤਾਂ ਉਨ੍ਹਾਂ ਵੱਲੋਂ ਤੁਰੰਤ ਉਕਤ ਵਿਅਕਤੀ ਦੇ ਘਰ ਜਾ ਕੇ ਦੇਖਿਆ ਗਿਆ ਤਾਂ ਬੱਚੀ ਖੂਨ ਨਾਲ ਲੱਥਪੱਥ ਪਈ ਹੋਈ ਸੀ, ਜਦਕਿ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਬੱਚੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ ਅਤੇ ਇਸ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਦੂਜੇ ਪਾਸੇ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਘਟਨਾਸਥਲ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ

ਇਸ ਸਬੰਧੀ ਐੱਸ. ਐੱਚ. ਓ. ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ 45 ਸਾਲਾ ਵਿਅਕਤੀ ਵੱਲੋਂ ਇਕ ਮਾਸੂਮ ਬੱਚੀ ਦੇ ਨਾਲ ਜਬਰ-ਜ਼ਿਨਾਹ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਬੱਚੀ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਨੇ ਸਬੰਧਤ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਜਲਦ ਹੀ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 'ਆਪ' ਆਗੂ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News