ਕੈਂਸਰ ਦਾ ਪਤਾ ਲੱਗਣ 'ਤੇ ਵਿਅਕਤੀ ਨੂੰ ਲੱਗਾ ਡੂੰਘਾ ਸਦਮਾ, ਤੇਜ਼ਾਬ ਪੀ ਕਰ ਲਿਆ ਖ਼ੌਫ਼ਨਾਕ ਕਾਂਡ
Wednesday, Apr 10, 2024 - 10:52 AM (IST)

ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੇ ਅਧੀਨ ਆਉਂਦੇ ਪਿੰਡ ਨੂਰਵਾਲਾ ਦੇ ਜਸਵੰਤ ਨਗਰ ’ਚ ਇਕ ਵਿਅਕਤੀ ਵੱਲੋਂ ਆਪਣੀ ਬੀਮਾਰੀ ਤੋਂ ਪਰੇਸ਼ਾਨ ਹੋ ਕੇ ਤੇਜ਼ਾਬ ਪੀ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਜਸਵੰਤ ਨਗਰ ’ਚ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ ’ਤੇ ਪੁੱਜੀ ਤਾਂ ਦੇਖਿਆ ਕਿ ਉਥੇ ਬਾਥਰੂਮ ’ਚ ਜ਼ਮੀਨ ’ਤੇ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ ਅਤੇ ਉਸ ਕੋਲ ਇਕ ਤੇਜ਼ਾਬ ਦੀ ਖ਼ਾਲੀ ਬੋਤਲ ਪਈ ਹੈ।
ਇਹ ਵੀ ਪੜ੍ਹੋ : ਜੱਫ਼ੀ ਪਾ CM ਮਾਨ ਨੂੰ ਚੁੱਕ ਲਿਆ, ਚਿਰਾਂ ਪਿੱਛੋਂ ਮਿਲਿਆ ਕਰੀਬੀ ਸਾਥੀ, ਦੇਖੋ ਖੂਬਸੂਰਤ ਵੀਡੀਓ
ਪੁਲਸ ਨੇ ਤੁਰੰਤ ਉਕਤ ਵਿਅਕਤੀ ਦੀ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਸੰਦੀਪ ਸ਼ਰਮਾ (45) ਵਜੋਂ ਹੋਈ ਹੈ, ਜੋ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਆਪਣੇ ਪਰਿਵਾਰ ਦੇ ਨਾਲ ਰਹਿੰਦਾ ਸੀ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਸੰਦੀਪ ਕਿਸੇ ਬੀਮਾਰੀ ਤੋਂ ਪੀੜਤ ਸੀ।
ਇਹ ਵੀ ਪੜ੍ਹੋ : ਜਰਮਨ ਦੀ ਗੋਰੀ ਨੇ ਪੰਜਾਬੀ ਮੁੰਡੇ ਨਾਲ ਕਰਵਾਇਆ ਵਿਆਹ, ਸਾਦੇ ਢੰਗ ਨਾਲ ਹੋਈਆਂ ਰਸਮਾਂ
ਜਦੋਂ ਉਸ ਨੇ ਡਾਕਟਰ ਤੋਂ ਜਾਂਚ ਕਰਵਾਈ ਤਾਂ ਉਸ ਨੂੰ ਕੈਂਸਰ ਦੇ ਲੱਛਣ ਦੱਸੇ ਗਏ, ਜਿਸ ਤੋਂ ਬਾਅਦ ਉਹ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿਣ ਲੱਗਾ ਅਤੇ ਉਸ ਨੇ ਆਪਣੇ ਘਰ ’ਚ ਤੇਜ਼ਾਬ ਪੀ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੀ ਲਾਸ਼ਾ ਦਾ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8