ਨਸ਼ੇ ਦਾ ਸੇਵਨ ਕਰਦਾ ਇਕ ਵਿਅਕਤੀ ਗ੍ਰਿਫ਼ਤਾਰ, ਪਰਚਾ ਦਰਜ
Saturday, Jun 06, 2026 - 03:00 PM (IST)
ਜਲਾਲਾਬਾਦ (ਬਜਾਜ) : ਥਾਣਾ ਅਮੀਰ ਖਾਸ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਸ਼ਾ ਕਰਦੇ ਕਾਬੂ ਕੀਤਾ ਗਿਆ ਹੈ। ਜਾਂਚ ਅਧਿਕਾਰੀ ਐੱਸ. ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪੁਲ ਨਹਿਰ ਅਮੀਰ ਖਾਸ ਜਾ ਰਹੀ ਸੀ ਤਾਂ ਇਕ ਨੌਜਵਾਨ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ।
ਉਸ ਨੂੰ ਸ਼ੱਕ ਦੇ ਬਿਨਾ ਕਾਬੂ ਕਰਕੇ ਉਸ ਦਾ ਨਾਂ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਗੁਰਸਾਹਿਬ ਸਿੰਘ ਉਰਫ਼ ਸਾਬੀ ਪੁੱਤਰ ਬਲਵਿੰਦਰ ਸਿੰਘ ਵਾਸੀ ਬਲੇਲ ਕੇ ਕਾਮਲ ਦੱਸਿਆ। ਇਸ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਥਾਣਾ ਅਮੀਰ ਖਾਸ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
