80 ਨਸ਼ੇ ਵਾਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
Wednesday, Sep 03, 2025 - 04:39 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ) : ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਥਾਣਾ ਗੁਰੂਹਰਸਹਾਏ ਦੀ ਪੁਲਸ ਇੱਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਰਸ਼ਦੀਪ ਉਰਫ਼ ਟੁੰਡਾ ਪੁੱਤਰ ਮੰਗਲ ਸਿੰਘ ਵਾਸੀ ਜੰਡ ਵਾਲਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ।
ਉਹ ਦਾਣਾ ਮੰਡੀ ਗੁਰੂਹਰਸਹਾਏ ਦੇ ਸ਼ੈੱਡ ਹੇਠ ਬੈਠਾ ਨਸ਼ੀਲੀਆਂ ਗੋਲੀਆਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਸ 'ਤੇ ਪੁਲਸ ਨੇ ਤੁਰੰਤ ਉੱਥੇ ਛਾਪੇਮਾਰੀ ਕਰਦੇ ਦੋਸ਼ੀ ਨੂੰ ਕਾਬੂ ਕਰ ਲਿਆ ਤੇ ਉਸਦੇ ਕੋਲੋਂ 80 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।