ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵਾਪਰੀ ਵੱਡੀ ਵਾਰਦਾਤ: ਘਰ 'ਚ ਦਾਖ਼ਲ ਹੋ ਕੇ ਵਿਅਕਤੀ ਦਾ ਕੀਤਾ ਕਤਲ

Thursday, Sep 07, 2023 - 11:09 AM (IST)

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵਾਪਰੀ ਵੱਡੀ ਵਾਰਦਾਤ: ਘਰ 'ਚ ਦਾਖ਼ਲ ਹੋ ਕੇ ਵਿਅਕਤੀ ਦਾ ਕੀਤਾ ਕਤਲ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਸਾਹਿਲ, ਰਮੇਸ਼, ਬਾਬਾ) : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਮੁਹੱਲਾ ਸੰਤੋਖਪੁਰ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਕੁਝ ਵਿਅਕਤੀਆਂ ਵੱਲੋਂ ਇਕ ਵਿਅਕਤੀ ਦੇ ਘਰ ’ਚ ਦਾਖ਼ਲ ਹੋ ਕੇ ਉਸ ’ਤੇ ਰਾਡ ਨਾਲ ਹਮਲਾ ਕਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਐੱਸ. ਐੱਚ. ਓ. ਬਲਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਸਤਨਾਮ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਆਪਣੇ ਘਰ ਦੇ ਨੇੜੇ ਬਣੀਆਂ ਦੁਕਾਨਾਂ ਦੇ ਬਾਹਰ ਇੰਟਰਲਾਕਿੰਗ ਟਾਈਲਾਂ ਲਗਵਾ ਰਿਹਾ ਸੀ। ਇਸ ਦੌਰਾਨ ਉਸ ਦੀ ਬਲਕਾਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਨਾਲ ਮਾਮੂਲੀ ਤਕਰਾਰ ਹੋ ਗਈ। ਉਨ੍ਹਾਂ ਦੱਸਿਆ ਕਿ ਰਾਤ ਨੂੰ ਜਦੋਂ ਸਤਨਾਮ ਸਿੰਘ ਆਪਣੇ ਘਰ ਇਕੱਲਾ ਸੀ ਤਾਂ ਬਲਕਾਰ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਤਨਾਮ ਸਿੰਘ ਦੇ ਘਰ ਦਾਖ਼ਲ ਹੋ ਕੇ ਉਸ ’ਤੇ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਤਾਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਸਪਤਾਲ ’ਚ ਹੋਈ ਪਹਿਲੀ ਦਿਲ ਦੀ ਸਰਜਰੀ, ਨਕਲੀ ਦਿਲ ਨਾਲ ਚਲਾ ਦਿੱਤੀ ਮਰੀਜ਼ ਦੀ ਧੜਕਣ

ਐੱਸ. ਐੱਚ. ਓ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਫ਼ਿਲਹਾਲ ਪੁਲਸ ਨੇ ਮ੍ਰਿਤਕ ਸਤਨਾਮ ਸਿੰਘ ਦੀ ਪੁੱਤਰੀ ਸਿਮਰਨਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਬਲਕਾਰ ਸਿੰਘ ਪੁੱਤਰ ਪ੍ਰੀਤਮ ਸਿੰਘ, ਉਸ ਦੇ ਮੁੰਡੇ ਹਰਜੀਤ ਸਿੰਘ ਅਤੇ ਪਲਵਿੰਦਰ ਸਿੰਘ ਅਤੇ ਪਤਨੀ ਜਸਵਿੰਦਰ ਕੌਰ ਖ਼ਿਲਾਫ਼ ਮੁਕੱਦਮਾ ਨੰ. 119 ਕਤਲ ਦੀਆਂ ਧਾਰਾਵਾਂ ਤਹਿਤ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਕੀ ਜੋ ਪੋਸਟਮਾਰਟਮ ਰਿਪੋਰਟ ਆਵੇਗੀ, ਉਸਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਅਜੇ ਤੱਕ ਕਿਸੇ ਦੀ ਕੋਈ ਗ੍ਰਿਫ਼ਤਾਰ ਨਹੀਂ ਹੋਈ ਪਰ ਪੁਲਸ ਜਲਦ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਇਹ ਵੀ ਪੜ੍ਹੋ- ਨੰਗਲ 'ਚ ਸਰਕਾਰੀ ਮੁਲਾਜ਼ਮ ਦੀ ਮਿਲੀ ਲਾਸ਼, ਇਕ ਦਿਨ ’ਚ 3 ਜਣਿਆਂ ਦੀ ਮੌਤ ਨੇ ਫੈਲਾਈ ਸਨਸਨੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News