ਪੰਜਾਬ 'ਚ ਵੱਡੀ ਵਾਰਦਾਤ, ਕੱਚ ਦੀ ਬੋਤਲ ਨਾਲ ਗਲਾ ਵੱਢ ਵਿਅਕਤੀ ਦਾ ਕੀਤਾ ਕਤਲ
Tuesday, Jan 16, 2024 - 10:37 AM (IST)

ਲੁਧਿਆਣਾ (ਰਾਜ) : ਇੱਥੇ ਥਾਣਾ ਸ਼ਿਮਲਾਪੁਰੀ ਇਲਾਕੇ 'ਚ ਬੀਤੀ ਰਾਤ ਮਾਮੂਲੀ ਝਗੜੇ ਨੂੰ ਲੈ ਕੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਵਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗ੍ਰਾਮ ਪੰਚਾਇਤਾਂ ਭੰਗ ਕਰਨ ਦੀ ਤਿਆਰੀ! ਜਲਦ ਹੋਣਗੀਆਂ ਸਰਪੰਚੀ ਚੋਣਾਂ (ਵੀਡੀਓ)
ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਪਵਨ ਨਾਲ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਮੰਗ ਲਈ ਰਿਪੋਰਟ
ਬਾਅਦ 'ਚ ਜਦੋਂ ਉਹ ਬੇਹੋਸ਼ ਹੋ ਗਿਆ ਤਾਂ ਕੱਚ ਦੀ ਬੋਤਲ ਨਾਲ ਉਸ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਫਿਲਹਾਲ ਇਸ ਵਾਰਦਾਤ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਛਾਇਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8