ਫਰੀਦਕੋਟ ’ਚ ਬੇਰਹਿਮੀ ਦੀ ਹੱਦ, ਇੱਟਾਂ ਮਾਰ-ਮਾਰ ਕੇ ਵਿਅਕਤੀ ਦਾ ਕੀਤਾ ਕਤਲ

Monday, Nov 27, 2023 - 06:38 PM (IST)

ਫਰੀਦਕੋਟ ’ਚ ਬੇਰਹਿਮੀ ਦੀ ਹੱਦ, ਇੱਟਾਂ ਮਾਰ-ਮਾਰ ਕੇ ਵਿਅਕਤੀ ਦਾ ਕੀਤਾ ਕਤਲ

ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਕਸਬਾ ਕੋਟਕਪੂਰਾ ਦੇ ਮੁਹੱਲਾ ਨਿਰਮਾਨਪੁਰਾ ਵਿਚ 50 ਸਾਲ ਦੇ ਇਕ ਵਿਅਕਤੀ ਦਾ ਇੱਟਾਂ ਮਾਰ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਕ ਰਵੀ ਨਾਮ ਦੇ ਵਿਅਕਤੀ ਵੱਲੋਂ ਆਪਣੇ ਹੀ ਇਕ ਸਾਥੀ ਨੂੰ ਨਿਰਮਾਣ ਅਧੀਨ ਇਮਾਰਤ ’ਚ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਸਮੇਂ ਕਾਫੀ ਆਵਾਜ਼ਾਂ ਵੀ ਆਈਆਂ ਪਰ ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਅਸੀਂ ਨਹੀਂ ਗਏ ਕਿਉਂਕਿ ਜਿਸ ਸ਼ਖਸ ਵੱਲੋਂ ਕਤਲ ਕੀਤਾ ਗਿਆ ਹੈ, ਇਹ ਸ਼ਖਸ ਅਕਸਰ ਹੀ ਬੋਲਦਾ ਅਤੇ ਰੌਲਾ ਪਾਉਂਦਾ ਰਹਿੰਦਾ ਸੀ ਸਾਨੂੰ ਇਹ ਲੱਗਾ ਕਿ ਇਹ ਪਹਿਲਾਂ ਵਾਂਗ ਅੱਜ ਵੀ ਰੌਲਾ ਪਾ ਰਿਹਾ ਹੈ। ਰੌਲਾ ਜ਼ਿਆਦਾ ਸੁਣ ਕੇ ਜਦੋਂ ਸਾਰੇ ਲੋਕ ਇਕੱਠੇ ਹੋਏ ਅਤੇ ਦੇਖਿਆ ਤਾਂ ਇਕ ਵਿਅਕਤੀ ਖੂਨ ਨਾਲ ਲਥਪਥ ਪਿਆ ਸੀ। 

ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਚੋਂ ਇਕ ਲੱਖ ਰੁਪਏ ਚੋਰੀ, ਘਟਨਾ ਦੇਖ ਸੇਵਾਦਾਰਾਂ ਦੇ ਉੱਡੇ ਹੋਸ਼

ਲੋਕਾਂ ਨੇ ਦੱਸਿਆ ਕਿ ਕਤਲ ਤਾਂ ਬਾਅਦ ਮੁਲਜ਼ਮ ਰਵੀ ਕੁਮਾਰ ਜਦੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਰਵੀ ਨੂੰ ਕਾਬੂ ਕਰ ਲਿਆ ਅਤੇ ਲਾਸ਼ ਨੂੰ ਆਪਣਏ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਉਮਰ ਕਰੀਬ 45 ਤੋਂ 50 ਸਾਲ ਲੱਗ ਰਹੀ ਹੈ। ਪੁਲਸ ਮੁਤਾਬਕ ਲਾਸ਼ ਨੂੰ ਕਬਜ਼ੇ ਵਿਚ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News