ਬਟਾਲਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

Thursday, Jun 08, 2023 - 01:41 PM (IST)

ਬਟਾਲਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

ਬਟਾਲਾ (ਸਾਹਿਲ)- ਬਟਾਲਾ ਦੇ ਨੇੜਲੇ ਪਿੰਡ ਚੋਣੇ ਵਿਖੇ ਕੁਝ ਅਣਪਛਾਤਿਆਂ ਵਲੋਂ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਭਜਨ ਕੌਰ ਨੇ ਦੱਸਿਆ ਕਿ ਮੇਰਾ ਪਤੀ ਹਰਭਜਨ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਚੋਣੇ ਆਪਣੇ ਘਰ ਦੇ ਵਿਹੜੇ ਸੁੱਤਾ ਪਿਆ ਸੀ, ਜਿਸ ਦੌਰਾਨ  ਰਾਤ ਸਾਢੇ 12 ਵਜੇ ਦੇ ਕਰੀਬ 4 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਕੁਝ ਅਣਪਛਾਤੇ ਵਿਅਕਤੀ ਆਏ, ਜਿੰਨ੍ਹਾਂ ਨੇ ਸਾਡੇ ਘਰ ਦੇ ਗੇਟ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਹ ਵੀ ਪੜ੍ਹੋ- ਵਿਜੀਲੈਂਸ ਦੀ ਰਡਾਰ 'ਤੇ ਸਾਬਕਾ CM ਚੰਨੀ, ਹੁਣ ਇਸ ਮਾਮਲੇ ਨੂੰ ਲੈ ਕੇ ਵਧ ਸਕਦੀਆਂ ਨੇ ਮੁਸ਼ਕਿਲਾਂ

ਉਸ ਨੇ ਦੱਸਿਆ ਕਿ  ਇੰਨੇ ਨੂੰ ਮੇਰਾ ਪਤੀ ਗੋਲੀਆਂ ਦੀ ਆਵਾਜ਼ ਸੁਣ ਕੇ ਉੱਠਿਆ ਅਤੇ ਗੇਟ ਵੱਲ ਨੂੰ ਚੱਲਾ ਗਿਆ । ਇਸੇ ਦੌਰਾਨ ਅਣਪਛਾਤਿਆਂ ਨੇ ਹੋਰ ਗੋਲੀਆਂ ਚਲਾ ਦਿੱਤੀਆਂ, ਜੋ ਗੇਟ ਨੂੰ ਚੀਰਦੀਆਂ ਹੋਈਆਂ ਹਰਭਜਨ ਸਿੰਘ ਦੀ ਛਾਤੀ ਵਿਚ ਲੱਗੀਆਂ, ਜਿਸ ਨਾਲ ਇਸ ਦੀ ਮੌਕੇ ’ਤੇ ਮੌਤ ਹੋ ਗਈ।

ਇਹ ਵੀ ਪੜ੍ਹੋ- ਪਾਕਿ 'ਤੇ ਹੋਵੇ ਸਰਜੀਕਲ ਸਟ੍ਰਾਈਕ! ਪੰਜਾਬ 'ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਰਾਜਪਾਲ ਪੁਰੋਹਿਤ ਦਾ ਵੱਡਾ ਬਿਆਨ

ਇਸ ਬਾਰੇ ਸੂਚਨਾ ਮਿਲਦਿਆਂ ਹੀ ਥਾਣਾ ਘੁਮਾਣ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕ ਹਰਭਜਨ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਦੋਂ ਐੱਸ.ਐੱਚ.ਓ ਘੁਮਾਣ ਪਰਮਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਸੀ.ਸੀ.ਟੀ.ਵੀ ਕੈਮਰੇ ਖੰਗਾਲੇ ਜਾ ਰਹੇ ਹਨ ਤੇ ਆਸ-ਪਾਸ ਤੋਂ ਪੁੱਛਗਿਛ ਜਾਰੀ ਹੈ ਤੇ ਜਲਦ ਹੀ ਕਾਤਲ ਪੁਲਸ ਗ੍ਰਿਫ਼ਤ ਵਿਚ ਹੋਣਗੇ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਪਿੰਡ ਮਾੜੀ ਟਾਂਡਾ ਦੇ ਨੌਜਵਾਨ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  


author

Shivani Bassan

Content Editor

Related News