ਅਜਨਾਲਾ ’ਚ ਵੱਡੀ ਵਾਰਦਾਤ, ਕੁੱਝ ਮਹੀਨੇ ਪਹਿਲਾਂ ਪਾਕਿਸਤਾਨ ’ਚ ਜੇਲ੍ਹ ਕੱਟ ਕੇ ਆਏ ਵਿਅਕਤੀ ਨੂੰ ਮਾਰੀਆਂ ਗੋਲ਼ੀਆਂ

Friday, Sep 01, 2023 - 06:22 PM (IST)

ਅਜਨਾਲਾ ’ਚ ਵੱਡੀ ਵਾਰਦਾਤ, ਕੁੱਝ ਮਹੀਨੇ ਪਹਿਲਾਂ ਪਾਕਿਸਤਾਨ ’ਚ ਜੇਲ੍ਹ ਕੱਟ ਕੇ ਆਏ ਵਿਅਕਤੀ ਨੂੰ ਮਾਰੀਆਂ ਗੋਲ਼ੀਆਂ

ਅਜਨਾਲਾ (ਗੁਰਜੰਟ) : ਪੁਲਸ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਬੱਲੜ੍ਹਵਾਲ ’ਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਕੁਝ ਮਹੀਨੇ ਪਹਿਲਾਂ ਪਾਕਿਸਤਾਨ ’ਚ ਤਿੰਨ ਸਾਲ ਦੀ ਕੈਦ ਕੱਟ ਕੇ ਆਏ ਬਲਵਿੰਦਰ ਸਿੰਘ ਨੂੰ ਗੋਲ਼ੀਆਂ ਮਾਰ ਦਿੱਤੀਆਂ ਗਈਆਂ। ਇਹ ਵਾਰਦਾਤ ਪੁਰਾਣੀ ਰੰਜਿਸ਼ ਕਰਕੇ ਵਾਪਰੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਬੀਤੀ ਰਾਤ 11 ਵਜੇ ਦੇ ਕਰੀਬ ਬਲਵਿੰਦਰ ਸਿੰਘ ਵਾਸੀ ਪਿੰਡ ਬੱਲੜ੍ਹਵਾਲ ਨਜ਼ਦੀਕ ਚੜਤੇਵਾਲੀ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਕਿ ਅਚਾਨਕ ਕੁਝ ਵਿਅਕਤੀਆਂ ਆਏ ਅਤੇ ਹਨੇਰੇ ਦਾ ਫਾਇਦਾ ਲੈਂਦੇ ਹੋਏ ਗੋਲ਼ੀਆਂ ਮਾਰ ਕੇ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ : ਤੜਕੇ 5 ਵਜੇ ਵਾਪਰਿਆ ਵੱਡਾ ਹਾਦਸਾ, ਨਕੋਦਰ ਮੱਥਾ ਟੇਕਣ ਜਾ ਰਹੇ ਚਾਰ ਲੋਕਾਂ ਦੀ ਥਾਈਂ ਮੌਤ

ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਹੀ ਪਾਕਿਸਤਾਨ ਦੀ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਆਇਆ ਸੀ ਤੇ ਪਰਿਵਾਰ ਮੁਤਾਬਿਕ ਉਸ ਨੂੰ ਪਿਛਲੇ ਕੁਝ ਦਿਨਾਂ ਤੋਂ ਫੋਨ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਬੀਤੀ ਰਾਤ ਉਸ ਨੂੰ ਜਾਨੋਂ ਮਾਰਨ ਦੇ ਇਰਾਦੇ ਨਾਲ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਬਲਵਿੰਦਰ ਗੰਭੀਰ ਰੂਪ ਜ਼ਖਮੀ ਹੋ ਗਿਆ ਅਤੇ ਉਸ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ। 

ਇਹ ਵੀ ਪੜ੍ਹੋ : ਕੈਨੇਡਾ ਤੋਂ ਆਏ ਫੋਨ ਨੇ ਘਰ ਵਿਛਾਏ ਸੱਥਰ, ਰਾਤੀਂ ਸੁੱਤਾ ਪਰ ਸਵੇਰੇ ਨਾ ਉੱਠਿਆ ਚਾਰ ਭੈਣਾਂ ਦਾ ਇਕਲੌਤਾ ਵੀਰ

ਇਸ ਮੌਕੇ ਥਾਣਾ ਅਜਨਾਲਾ ਦੇ ਪੁਲਸ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬਲਵਿੰਦਰ ਸਿੰਘ ਬੱਬਾ ਨੂੰ ਦੇਰ ਰਾਤ ਕੁਝ ਨੌਜਵਾਨਾਂ ਵਲੋਂ ਗੋਲੀਆਂ ਮਾਰੀਆਂ ਗਈਆਂ ਸਨ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਇਸ ਵਾਰਦਾਤ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਲੱਗ ਸਕਦੈ ਵੱਡਾ ਝਟਕਾ, ਇਹ ਫ਼ੈਸਲਾ ਲੈਣ ਦੀ ਤਿਆਰੀ ’ਚ ਸਰਕਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News