ਆਸਟ੍ਰੇਲੀਆ ਰਹਿੰਦੀ ਕੁੜੀ ਨੂੰ ਮਿਲਣ ਗਏ ਪਿਓ ਨਾਲ ਵਾਪਰ ਗਿਆ ਦਰਦਨਾਕ ਭਾਣਾ

09/12/2023 6:30:49 PM

ਬਟਾਲਾ (ਸਾਹਿਲ, ਯੋਗੀ, ਅਸ਼ਵਨੀ) : ਡੇਢ ਮਹੀਨੇ ਪਹਿਲਾਂ ਵਿਦੇਸ਼ ਆਸਟ੍ਰੇਲੀਆ ਗਏ ਇਕ ਵਿਅਕਤੀ ਦੀ ਬ੍ਰੇਨ ਅਟੈਕ ਦੇ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਜੋਧਾ ਸਿੰਘ (67) ਪੁੱਤਰ ਤਾਰਾ ਸਿੰਘ ਵਾਸੀ ਪਿੰਡ ਪੁਰਾਣੀਆਂ ਬਾਂਗੜੀਆਂ ਆਪਣੀ ਕੁੜੀ ਅਤੇ ਜਵਾਈ ਦੇ ਕੋਲ ਉਨ੍ਹਾਂ ਨੂੰ ਮਿਲਣ ਲਈ ਕਰੀਬ ਡੇਢ ਮਹੀਨਾ ਪਹਿਲਾਂ ਆਸਟ੍ਰੇਲੀਆ ਗਏ ਸਨ, ਜਿਥੇ ਅਚਾਨਕ ਉਨ੍ਹਾਂ ਦੀ ਬਰੇਨ ਅਟੈਕ ਦੇ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ-  ਆਪਣੇ ਹੱਥੀਂ ਮੌਤ ਸਹੇੜ ਰਹੇ ਨੌਜਵਾਨ, ਜਾਣ ਲਓ ਹਾਰਟ ਅਟੈਕ ਦੇ ਲੱਛਣ, ਕਦੇ ਨਜ਼ਰਅੰਦਾਜ਼ ਨਾ ਕਰੋ ਇਹ ਗੱਲਾਂ

ਇਸ ਸਬੰਧੀ ਬਾਬਾ ਹਜ਼ੂਰ ਸਿੰਘ ਬਾਗੜੀਆਂ ਸਮੇਤ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਕੋਲੋਂ ਮੰਗ ਕੀਤੀ ਕਿ ਯੋਧਾ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਪੁਰਾਣੀਆਂ ਬਾਗੜੀਆਂ ਵਿਖੇ ਲਿਆਂਦੀ ਜਾਵੇ ਤਾਂ ਜੋ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਜਾ ਸਕੇ। ਬਾਬਾ ਹਜ਼ੂਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਜੋਧਾ ਸਿੰਘ ਦੀਆਂ 2 ਕੁੜੀਆਂ ਅਤੇ ਇਕ ਮੁੰਡਾ ਹੈ।

ਇਹ ਵੀ ਪੜ੍ਹੋ- ਸੁਨਾਮ ਵਿਖੇ ਗਰਭਪਾਤ ਕਰਵਾਉਣ ਆਈ ਔਰਤ ਨਾਲ ਵਾਪਰੀ ਅਣਹੋਣੀ, ਮੌਕੇ ਤੋਂ ਫ਼ਰਾਰ ਹੋਈ ਨਰਸ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan