ਖੇਤ ’ਚ ਮੋਟਰ ਚਲਾਉਣ ਗਏ ਵਿਅਕਤੀ ਨੂੰ ਸੱਪ ਨੇ ਡੰਗਿਆ, ਹੋਈ ਮੌਤ

Thursday, Sep 21, 2023 - 11:27 AM (IST)

ਖੇਤ ’ਚ ਮੋਟਰ ਚਲਾਉਣ ਗਏ ਵਿਅਕਤੀ ਨੂੰ ਸੱਪ ਨੇ ਡੰਗਿਆ, ਹੋਈ ਮੌਤ

ਕੋਟਕਪੂਰਾ (ਨਰਿੰਦਰ)- ਨੇੜਲੇ ਪਿੰਡ ਖਾਰਾ ਦੇ ਇਕ ਵਿਅਕਤੀ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਦਿਲਸ਼ਾਦ ਸਿੰਘ (60) ਪੁੱਤਰ ਗੁਰਦਿੱਤ ਸਿੰਘ ਖੋਸਾ ਵਾਸੀ ਪਿੰਡ ਖਾਰਾ ਬੀਤੇ ਦਿਨੀਂ ਰਾਤ ਸਮੇਂ ਖੇਤ ’ਚ ਮੋਟਰ ਚਲਾਉਣ ਗਿਆ ਸੀ ਕਿ ਇਸ ਦੌਰਾਨ ਉਨ੍ਹਾਂ ਨੂੰ ਕਿਸੇ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿੱਤਾ।

ਖੇਮਕਰਨ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਬਾਥਰੂਮ 'ਚੋਂ ਮਿਲੀ ਮ੍ਰਿਤਕ ਦੇਹ

ਸੱਪ ਦੇ ਡੰਗਣ ਤੋਂ ਬਾਅਦ ਦਿਲਸ਼ਾਦ ਸਿੰਘ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧ ਵਿਚ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਬਰਾੜ, ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਬਰਾੜ, ਲਾਇਨਜ਼ ਕਲੱਬ ਦੇ ਪ੍ਰਧਾਨ ਗੁਰਜਸਜੀਤ ਸਿੰਘ ਜੱਸੀ, ਸਾਬਕਾ ਸਰਪੰਚ ਜਗਦੇਵ ਸਿੰਘ ਬਰਾੜ, ਬਬਲੀ ਬਰਾੜ, ਜਗਤਾਰ ਸਿੰਘ ਬਰਾੜ, ਸੇਵਕ ਸਿੰਘ ਬਰਾੜ, ਜਸਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਹੋਰਾਂ ਨੇ ਕਿਸਾਨ ਦਿਲਸ਼ਾਦ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ-  ਜੋਤੀ ਨੂਰਾਂ ਦੀਆਂ ਫਿਰ ਵਧੀਆਂ ਮੁਸ਼ਕਲਾਂ, ਛੋਟੀ ਭੈਣ ਨੇ ਲਾਏ ਇਹ ਇਲਜ਼ਾਮ (ਦੇਖੋ ਵੀਡੀਓ)

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News