ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਵਿਅਕਤੀ ਕਸੂਤਾ ਫਸਿਆ, ਸਜ਼ਾ ਕੱਟਣ ਦੇ ਬਾਵਜੂਦ ਨਹੀਂ ਕੀਤਾ ਰਿਹਾਅ
Thursday, Jun 13, 2024 - 06:41 PM (IST)
ਗੁਰਦਾਸਪੁਰ (ਹਰਮਨ)-ਰੋਜ਼ੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਏ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਿਲਾ ਨੱਥੂ ਸਿੰਘ ਦੇ ਇਕ ਵਿਅਕਤੀ ’ਤੇ ਚੋਰੀ ਦਾ ਕੇਸ ਕੀਤਾ ਗਿਆ ਹੈ। ਜਿਸ ਨੂੰ 5 ਸਾਲ ਦੀ ਸਜ਼ਾ ਭੁਗਤਣ ਤੋਂ ਬਾਅਦ ਵੀ ਉਥੋਂ ਦੀ ਸਰਕਾਰ ਨੇ ਰਿਹਾਅ ਨਹੀਂ ਕੀਤਾ, ਜਿਸ ਕਾਰਨ ਵਿਅਕਤੀ ਦੇ ਪਰਿਵਾਰ ਨੇ ਮਦਦ ਦੀ ਗੁਹਾਰ ਕੀਤੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਘਟਨਾ, ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਰਵਿਦਾਸ ਮੰਦਿਰ ’ਚ ਭੰਨਤੋੜ ਕਰ ਕੀਤੀ ਬੇਅਦਬੀ
ਜਾਣਕਾਰੀ ਦਿੰਦਿਆਂ ਪ੍ਰੇਮ ਲਾਲ ਦੀ ਪਤਨੀ ਰਣਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਪ੍ਰੇਮ ਲਾਲ 2013 'ਚ ਡਰਾਈਵਰੀ ਦਾ ਕੰਮ ਕਰਨ ਲਈ ਸਾਊਦੀ ਅਰਬ ਗਿਆ ਸੀ। 2 ਸਾਲ ਦਾ ਵੀਜ਼ਾ ਖਤਮ ਹੋਣ ਤੋਂ ਬਾਅਦ ਉਸ ਨੇ ਛੁੱਟੀ 'ਤੇ ਜਾਣਾ ਸੀ ਪਰ ਇਕ ਦਿਨ ਜਦੋਂ ਉਹ ਆਪਣਾ ਟਰੱਕ ਪਾਰਕ ਕਰਕੇ ਪਾਰਕ 'ਚ ਆਰਾਮ ਕਰ ਰਿਹਾ ਸੀ ਤਾਂ ਪੰਜਾਬ ਦੇ ਕੁਝ ਨੌਜਵਾਨਾਂ ਨੇ ਉਸ ਦੇ ਟਰੱਕ 'ਚੋਂ ਸਾਮਾਨ ਚੋਰੀ ਕਰ ਲਿਆ ਅਤੇ ਕੰਪਨੀ ਨੇ ਉਸ 'ਤੇ ਚੋਰੀ ਦਾ ਮਾਮਲਾ ਦਰਜ ਕਰ ਅਤੇ ਗ੍ਰਿਫਤਾਰ ਕਰ ਲਿਆ , ਜਿਸ 'ਤੇ ਸਾਊਦੀ ਅਰਬ ਦੀ ਅਦਾਲਤ ਨੇ ਉਸ ਨੂੰ 5 ਸਾਲ ਦੀ ਸਜ਼ਾ ਸੁਣਾਈ।
ਇਹ ਵੀ ਪੜ੍ਹੋ-ਛਬੀਲ ਪੀਣ ਲਈ ਸੜਕ ਪਾਰ ਕਰ ਰਹੇ ਮੁੰਡੇ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਪਰ ਹੁਣ 5 ਸਾਲ ਦੀ ਸਜ਼ਾ ਕੱਟਣ ਦੇ ਬਾਵਜੂਦ ਉਥੋਂ ਦੀ ਸਰਕਾਰ ਉਸ ਨੂੰ ਰਿਹਾਅ ਨਹੀਂ ਕਰ ਰਹੀ ਅਤੇ ਮੁਆਵਜ਼ੇ ਵਜੋਂ ਪਰਿਵਾਰ ਤੋਂ 2 ਲੱਖ 30 ਹਜ਼ਾਰ ਰਿਅਲ (ਭਾਰਤੀ ਕਰੰਸੀ ਵਿੱਚ 45 ਲੱਖ ਰੁਪਏ) ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਸ ਦਾ ਪਰਿਵਾਰ ਬਹੁਤ ਗਰੀਬ ਹੈ, ਉਸ ਦੇ ਦੋ ਛੋਟੇ ਬੱਚੇ ਹਨ, ਜਿਨ੍ਹਾਂ ਦਾ ਪਾਲਣ-ਪੋਸ਼ਣ ਪਹਿਲਾਂ ਹੀ ਬਹੁਤ ਮੁਸ਼ਕਲ ਨਾਲ ਕਰ ਰਿਹਾ ਹੈ, ਉਹ ਇੰਨੀ ਵੱਡੀ ਰਕਮ ਨਹੀਂ ਦੇ ਸਕਦੇ। ਉਸ ਨੇ ਦੱਸਿਆ ਕਿ ਉਸ ਨੇ ਆਪਣੇ ਪਤੀ ਪ੍ਰੇਮ ਲਾਲ ਦੀ ਰਿਹਾਈ ਲਈ ਕਈ ਸਿਆਸੀ ਲੋਕਾਂ ਦਾ ਦਰਵਾਜ਼ਾ ਖੜਕਾਇਆ ਪਰ ਕਿਸੇ ਨੇ ਵੀ ਉਸ ਦੀ ਮਦਦ ਨਹੀਂ ਕੀਤੀ। ਉਸ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ, ਗੁਰਦਾਸਪੁਰ ਦੇ ਨਵ-ਨਿਯੁਕਤ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪਤੀ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਵਾਇਆ ਜਾਵੇ।
ਇਹ ਵੀ ਪੜ੍ਹੋ- ਅਸਮਾਨ ਤੋਂ ਵਰ੍ਹ ਰਹੀ ਅੱਗ ਵਾਂਗ ਲੂ, ਤਾਪਮਾਨ 46 ਡਿਗਰੀ ਤੋਂ ਪਾਰ, ਲੋਕ ਘਰਾਂ ’ਚ ਰਹਿਣ ਲਈ ਹੋਏ ਮਜ਼ਬੂਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8