ਜਲੰਧਰ: ਸੁਸਾਈਡ ਨੋਟ ਲਿਖ ਲਾਪਤਾ ਹੋਇਆ ਵਿਅਕਤੀ, ਜਦ ਪਰਿਵਾਰ ਨੇ ਵੇਖਿਆ ਤਾਂ ਪੜ੍ਹ ਕੇ ਉੱਡੇ ਹੋਸ਼

08/25/2023 5:42:19 PM

ਜਲੰਧਰ (ਵਰੁਣ)–ਇਕ ਨਿਊਜ਼ ਪੋਰਟਲ ਚਲਾਉਣ ਵਾਲੇ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਹੋ ਕੇ ਅਸ਼ੋਕ ਵਿਹਾਰ ਨਿਵਾਸੀ ਵਿਅਕਤੀ ਕਥਿਤ ਖ਼ੁਦਕੁਸ਼ੀ ਨੋਟ ਛੱਡ ਕੇ ਲਾਪਤਾ ਹੋ ਗਿਆ। ਲਾਪਤਾ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਨੰਬਰ 1 ਵਿਚ ਸ਼ਿਕਾਇਤ ਦਿੱਤੀ ਹੈ। ਪੁਲਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਸੁਰਿੰਦਰ ਸਿੰਘ ਨਾਮਧਾਰੀ ਪੁੱਤਰ ਸੇਵਾ ਸਿੰਘ ਨਿਵਾਸੀ ਅਸ਼ੋਕ ਵਿਹਾਰ ਵੱਲੋਂ ਲਿਖੇ ਖ਼ੁਦਕੁਸ਼ੀ ਨੋਟ ਵਿਚ ਉਸ ਨੇ ਲਿਖਿਆ ਕਿ ਨਿਊਜ਼ ਪੋਰਟਲ ਚਲਾਉਣ ਵਾਲਾ ਇਕ ਵਿਅਕਤੀ ਉਸ ਨੂੰ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਲੱਖਾਂ ਰੁਪਏ ਦੀ ਡਿਮਾਂਡ ਕਰ ਰਿਹਾ ਹੈ। ਇਸ ਵਿਅਕਤੀ ਨੇ ਫੋਨ ਕਰਨਾ ਤਾਂ ਬੰਦ ਕਰ ਦਿੱਤਾ ਪਰ ਉਹ ਜਿੱਥੇ ਵੀ ਕੰਮ ਕਰਵਾਉਣ ਲਈ ਜਾਂਦਾ ਹੈ, ਉਸ ਨੂੰ ਉਥੇ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਧਮਕਾਉਂਦਾ ਹੈ।

ਸੁਰਿੰਦਰ ਸਿੰਘ ਨੇ ਲਿਖਿਆ ਕਿ ਉਹ ਕਈ ਵਾਰ ਉਸ ਦੀਆਂ ਮਿੰਨਤਾਂ ਕਰ ਚੁੱਕਾ ਹੈ ਕਿ ਉਸ ਦਾ ਕੰਮਕਾਜ ਖ਼ਰਾਬ ਹੋ ਰਿਹਾ ਹੈ, ਜਿਸ ਕਾਰਨ ਉਸ ਦਾ ਪਰਿਵਾਰ ਰੁਲ ਜਾਵੇਗਾ ਪਰ ਇਸ ਦੇ ਬਾਵਜੂਦ ਉਸ ਨੇ ਮੈਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨਾ ਨਹੀਂ ਛੱਡਿਆ। ਇੰਨੀਆਂ ਪ੍ਰੇਸ਼ਾਨੀਆਂ ਕਾਰਨ ਮੈਂ ਖ਼ੁਦਕੁਸ਼ੀ ਕਰ ਰਿਹਾ ਹਾਂ, ਜਿਸ ਦੇ ਜ਼ਿੰਮੇਵਾਰ ਨਿਊਜ਼ ਪੋਰਟਲ ਚਲਾਉਣ ਵਾਲਾ ਅਤੇ ਉਸ ਦੇ ਸਾਥੀ ਹੋਣਗੇ। ਉਨ੍ਹਾਂ ਇਹ ਵੀ ਲਿਖਿਆ ਕਿ ਉਸ ਦਾ ਪਰਿਵਾਰ ਬਹੁਤ ਵਧੀਆ ਹੈ ਪਰ ਇਨ੍ਹਾਂ ਲੋਕਾਂ ਨੇ ਉਸ ਦੀ ਪਤਨੀ ਅਤੇ ਬੱਚਿਆਂ ’ਤੇ ਤਰਸ ਨਹੀਂ ਖਾਧਾ। ਇਨ੍ਹਾਂ ਲੋਕਾਂ ਕਾਰਨ ਮੈਂ ਹਾਰ ਗਿਆ ਹਾਂ।

ਇਹ ਵੀ ਪੜ੍ਹੋ- ਨਵਾਂਸ਼ਹਿਰ ਵਿਖੇ ਛੱਪੜ 'ਚ ਡੁੱਬਣ ਕਾਰਨ 12 ਸਾਲਾ ਬੱਚੇ ਦੀ ਮੌਤ, ਚਾਰ ਭੈਣਾਂ ਦਾ ਸੀ ਇਕਲੌਤਾ ਭਰਾ

ਸੁਰਿੰਦਰ ਸਿੰਘ ਦੇ ਲਾਪਤਾ ਹੋਣ ਕਾਰਨ ਉਸ ਦੇ ਪਰਿਵਾਰ ਨੇ ਥਾਣਾ ਨੰਬਰ 1 ਵਿਚ ਪੁਲਸ ਨੂੰ ਸ਼ਿਕਾਇਤ ਦਿੱਤੀ। ਥਾਣਾ ਨੰਬਰ 1 ਦੇ ਇੰਚਾਰਜ ਨਵਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਵਿਅਕਤੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਆਈ ਹੈ ਪਰ ਕੋਈ ਖ਼ੁਦਕੁਸ਼ੀ ਨੋਟ ਮਿਲਿਆ ਹੈ, ਇਸ ਬਾਰੇ ਪਰਿਵਾਰ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਨਗੇ।

ਇਹ ਵੀ ਪੜ੍ਹੋ- ਮਾਲੇਰਕੋਟਲਾ ਵਿਖੇ ਟਿੱਪਰ ਤੇ ਮੋਟਰਸਾਈਕਲ 'ਚ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri