ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿਖੇ ਵੱਡੀ ਵਾਰਦਾਤ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਕੀਤਾ ਦਾਤਰ ਨਾਲ ਹਮਲਾ

Tuesday, Feb 07, 2023 - 10:51 AM (IST)

ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿਖੇ ਵੱਡੀ ਵਾਰਦਾਤ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਕੀਤਾ ਦਾਤਰ ਨਾਲ ਹਮਲਾ

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿੱਖੇ ਇਕ ਸਕੂਲ ਬੱਸ ਥੱਲੇ ਅਚਾਨਕ ਪਾਲਤੂ ਕੁੱਤੇ ਦੇ ਆਉਣ ਕਾਰਨ ਉਸ ਮੌਤ ਹੋ ਗਈ। ਇਸ ਦੌਰਾਨ ਗੁੱਸੇ 'ਚ ਆਏ ਕੁੱਤੇ ਦੇ ਮਾਲਕ ਨੇ ਆਪਣੇ ਸਾਥੀਆਂ ਸਮੇਤ ਸਕੂਲੀ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਰੋਕ ਕੇ ਬੱਸ 'ਤੇ ਦਾਤਰ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ- ਡਾਲਰਾਂ ਦੀ ਚਮਕ ਤੋਂ ਵੱਡੀ ਦੇਸ਼ ਸੇਵਾ! ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਪਹਿਲੀ ਵਾਰ 'ਚ ਪਾਸ ਕੀਤੀ ਅਗਨੀਵੀਰ ਪ੍ਰੀਖਿਆ

ਬੱਸ ਅੰਦਰ ਡਰੇ ਤੇ ਸਹਿਮੇ ਬੈਠੇ ਬੱਚੇ ਰੋਂਦੇ ਰਹੇ ਪਰ ਕੁੱਤੇ ਦੇ ਮਾਲਕ ਨੂੰ ਰਤਾ ਵੀ ਤਰਸ ਨਾ ਆਇਆ। ਕੁੱਤੇ ਦਾ ਮਾਲਕ ਇਨ੍ਹਾਂ ਬੱਚਿਆਂ 'ਤੇ  ਆਪਣੀ ਦਹਿਸ਼ਤ ਲਗਤਾਰ ਵਿਖਾਉਂਦਾ ਨਜ਼ਰ ਆਇਆ। ਇਹ ਵੀਡਿਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ।

ਇਹ ਵੀ ਪੜ੍ਹੋ- ਬਟਾਲਾ ਦੇ ਪਿੰਡ ਦਹੀਆ ’ਚ ਦੋ ਧਿਰਾਂ ਵਿਚਾਲੇ ਗੋਲ਼ੀਆਂ ਚੱਲਣ ਨਾਲ ਦੂਜੇ ਵਿਅਕਤੀ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News