ਕੋਟਕਪੂਰਾ ’ਚ ਸ਼ਰਮਸਾਰ ਹੋਈ ਇਨਸਾਨੀਅਤ, ਭੌਂਕਣ ’ਤੇ ਪਾਲਤੂ ਕੁੱਤੇ ਨੂੰ ਮਾਰੀ ਗੋਲ਼ੀ

Sunday, Jul 17, 2022 - 06:25 PM (IST)

ਕੋਟਕਪੂਰਾ ’ਚ ਸ਼ਰਮਸਾਰ ਹੋਈ ਇਨਸਾਨੀਅਤ, ਭੌਂਕਣ ’ਤੇ ਪਾਲਤੂ ਕੁੱਤੇ ਨੂੰ ਮਾਰੀ ਗੋਲ਼ੀ

ਫਰੀਦਕੋਟ (ਜਗਤਾਰ) : ਕੋਟਕਪੂਰਾ ਦੇ ਬੀੜ ਸਿੱਖਾਂਵਾਲਾ ਰੋਡ ’ਤੇ ਇਕ ਵਿਅਕਤੀ ਨੇ ਗੁਆਂਢੀ ਦੇ ਪਾਲਤੂ ਕੁੱਤੇ ਦੇ ਭੌਂਕਣ 'ਤੇ ਉਸ ਨੂੰ ਗੋਲ਼ੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਮਾਮਲੇ 'ਚ ਥਾਣਾ ਸਿਟੀ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਮਨਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮੋਗਾ ’ਚ ਪਰਿਵਾਰ ’ਤੇ ਕਹਿਰ ਬਣ ਕੇ ਵਰ੍ਹਿਆ ਮੀਂਹ, ਦੋ ਮਾਸੂਮ ਬੱਚੀਆਂ ਦੀ ਮੌਤ

ਪੁਲਸ ਨੂੰ ਦਿੱਤੇ ਬਿਆਨਾਂ 'ਚ ਮਲਕੀਤ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਪਾਲਤੂ ਕੁੱਤੇ ਨਾਲ ਗਲੀ 'ਚ ਖੜ੍ਹੀ ਸੀ। ਇਸ ਦੌਰਾਨ ਮਨਜੀਤ ਸਿੰਘ ਦੇ ਉੱਥੋਂ ਨਿਕਲਣ 'ਤੇ ਕੁੱਤੇ ਨੇ ਭੌਂਕਣਾ ਸ਼ੁਰੂ ਕਰ ਦਿੱਤਾ,  ਜਿਸ ਕਾਰਨ ਮਨਜੀਤ ਸਿੰਘ ਗੁੱਸੇ 'ਚ ਆ ਗਿਆ। ਉਸ ਤੋਂ  ਬਾਅਦ ਦੋਸ਼ੀ ਮਨਜੀਤ ਸਿੰਘ ਨੇ ਘਰੋਂ ਰਿਵਾਲਵਰ ਲਿਆ ਕੇ ਕੁੱਤੇ ਨੂੰ ਗੋਲ਼ੀ ਮਾਰ ਦਿੱਤੀ। ਥਾਣਾ ਸਦਰ ਦੇ ਐੱਸ.ਐੱਚ.ਓ ਇੰਸਪੈਕਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Gurminder Singh

Content Editor

Related News