ਖੇਤਾਂ ''ਚ ਕੰਮ ਕਰਦੇ ਸਮੇਂ ਕਿਸਾਨ ਨੂੰ ਲੜਿਆ ਜ਼ਹਿਰੀਲਾ ਸੱਪ, ਤੜਫ਼-ਤੜਫ਼ ਕੇ ਹੋਈ ਮੌਤ
Tuesday, Jul 04, 2023 - 03:30 PM (IST)
 
            
            ਤਰਨਤਾਰਨ (ਵਿਜੇ)- ਜ਼ਿਲ੍ਹਾ ਤਰਨਤਾਰਨ ਦੇ ਅਧੀਨ ਪੈਂਦੇ ਕਸਬਾ ਕਲਸੀਆਂ, ਕਲਾ ਵਿਖੇ ਸਵੇਰ ਵੇਲੇ ਖੇਤਾਂ 'ਚ ਕੰਮ ਕਰਦੇ ਸਮੇਂ ਕਿਸਾਨ ਦੇ ਜ਼ਹਿਰੀਲਾ ਸੱਪ ਲੜਨ ਕਾਰਨ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਤਰਸੇਮ ਸਿੰਘ ਦੇ ਪੁੱਤਰ ਦਿਲਪ੍ਰੀਤ ਸਿੰਘ ਅਤੇ ਮ੍ਰਿਤਕ ਤਰਸੇਮ ਸਿੰਘ ਦੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਸਵੇਰ ਵੇਲੇ ਤਰਸੇਮ ਸਿੰਘ ਖੇਤਾਂ 'ਚ ਬੀਜੀ ਹੋਈ ਸਬਜ਼ੀ ਨੂੰ ਦੇਖਣ ਗਿਆ ਸੀ। ਇਸ ਦੌਰਾਨ ਜ਼ਹਿਰੀਲੇ ਸੱਪ ਉਸ ਨੂੰ ਲੜ ਗਿਆ ਅਤੇ ਤਰਸੇਮ ਸਿੰਘ ਤੜਫਨ ਲੱਗ ਗਿਆ। ਉਨ੍ਹਾਂ ਨੇ ਆਪਣੇ ਪੁੱਤਰ ਨੂੰ ਚੁੱਕ ਕੇ ਹਸਪਤਾਲ ਵਿਖੇ ਇਲਾਜ ਲਈ ਖੜ੍ਹਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਨੌਜਵਾਨ ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ, ਗੁਪਤ ਅੰਗ 'ਤੇ ਲਾਇਆ ਕਰੰਟ, ਹੈਰਾਨ ਕਰੇਗਾ ਪੂਰਾ ਮਾਮਲਾ
ਕਿਸਾਨ ਤਰਸੇਮ ਸਿੰਘ ਬੇਹੱਦ ਗਰੀਬ ਕਿਸਾਨ ਸੀ ਅਤੇ ਉਸ ਨੇ ਆਪਣੇ ਘਰ ਦੇ ਨਾਲ ਹੀ ਖੇਤਾਂ ਵਿੱਚ ਸਬਜ਼ੀ ਬੀਜੀ ਹੋਈ ਹੈ, ਜਿਸ ਨਾਲ ਉਹ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ ਅਤੇ ਅੱਜ ਉਸ ਦੇ ਸੱਪ ਦੇ ਲੜਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੋਈ ਨਾ ਕੋਈ ਸਹਾਇਤਾ ਕੀਤੀ ਜਾਵੇ, ਜਿਸ ਨਾਲ ਉਹ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਣ।
ਇਹ ਵੀ ਪੜ੍ਹੋ- ਵਿਆਹੁਤਾ ਨੂੰ ਧਮਕਾਉਣ ਲਈ ਵਿਅਕਤੀ ਨੇ ਪਾਈ ਪੁਲਸ ਦੀ ਵਰਦੀ, ਹਥਿਆਰਾਂ ਨਾਲ ਭੇਜਦਾ ਸੀ ਤਸਵੀਰਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            