ਸ਼ੱਕੀ ਹਾਲਤ 'ਚ ਪੁਲਸ ਮੁਲਾਜ਼ਮ ਦੀ ਸਫ਼ਾਰੀ ਗੱਡੀ 'ਚੋਂ ਮਿਲੀ ਲਾਸ਼, ਕੋਲ ਪਈ ਸੀ ਅਸਾਲਟ ਰਾਈਫ਼ਲ

04/20/2023 6:17:55 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਬਟਾਲਾ ਦੇ ਕਾਦੀਆਂ ਰੋਡ 'ਤੇ ਸਥਿਤ ਵਾਲੀਆਂ ਇਨਕਲੇਵ 'ਚ ਖੜ੍ਹੀ ਇੱਕ ਸਫ਼ਾਰੀ ਗੱਡੀ 'ਚੋਂ ਪੁਲਸ ਮੁਲਾਜ਼ਮ ਦੀ ਲਾਸ਼ ਭੇਦਭਰੇ ਹਾਲਾਤ 'ਚ ਲਾਸ਼ ਮਿਲੀ ਹੈ। ਪੁਲਸ ਮੁਲਾਜ਼ਮ ਦੀ ਲਾਸ਼ ਨੇੜਿਓ ਇਕ ਅਸਾਲਟ ਰਾਈਫ਼ਲ ਵੀ ਮਿਲੀ ਹੈ। ਪੁਲਸ ਵੱਲੋਂ ਸ਼ੰਕਾ ਜਤਾਈ ਜਾ ਰਹੀ ਹੈ ਕਿ ਮ੍ਰਿਤਕ ਨੇ ਅਸਾਲਟ ਰਾਈਫ਼ਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕੀਤੀ ਹੈ। ਹਾਲਾਂਕਿ ਮੌਕੇ 'ਤੇ ਪੁੱਜੇ ਡੀ.ਐੱਸ.ਪੀ ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਪੁਲਸ ਮੁਲਾਜ਼ਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮ ਦੀ ਪਛਾਣ ਰੁਪਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਸ਼ਾਸਤਰੀ ਨਗਰ ਬਟਾਲਾ ਵਜੋਂ ਹੋਈ ਹੈ ।

ਇਹ ਵੀ ਪੜ੍ਹੋ- ਕੈਨੇਡਾ ਤੋਂ ਵਿਆਹ ਕਰਵਾਉਣ ਆਇਆ ਅੰਮ੍ਰਿਤਸਰ ਦਾ ਨੌਜਵਾਨ ਅਗਵਾ

ਮ੍ਰਿਤਕ 5 ਆਈ.ਆਰ.ਬੀ 'ਚ ਡਿਊਟੀ ਕਰਦਾ ਹੈ ਅਤੇ ਇਸ ਵੇਲੇ ਇਕ ਕਾਂਗਰਸੀ ਆਗੂ ਦੇ ਨਾਲ ਸੁਰੱਖਿਆ ਕਰਮਚਾਰੀ ਵਜੋਂ ਤਾਇਨਾਤ ਸੀ । ਮ੍ਰਿਤਕ ਰੁਪਿੰਦਰ ਸਿੰਘ ਨੇ ਪਿਛਲੇ ਦੋ ਮਹੀਨਿਆਂ ਤੋਂ ਛੁੱਟੀ ਲਈ ਹੋਈ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਿਵਾਰ 'ਚ ਕਿਸੇ ਕਿਸਮ ਦਾ ਕੋਈ ਵੀ ਘਰੇਲੂ ਝਗੜਾ ਨਹੀਂ ਚਲਦਾ ਸੀ। ਡੀ.ਐੱਸ.ਪੀ ਸਿਟੀ ਲਲਿਤ ਕੁਮਾਰ ਨੇ ਕਿਹਾ ਕਿ ਪੁਲਸ ਮੁਲਾਜ਼ਮ ਕੋਲੋਂ ਬਰਾਮਦ ਅਸਾਲਟ ਕਿਸੇ ਹੋਰ ਪੁਲਸ ਮੁਲਾਜ਼ਮ ਦੀ ਹੈ, ਜੋ ਕਿ ਕਾਂਗਰਸੀ ਨੇਤਾ ਦੇ ਨਾਲ ਸੁਰੱਖਿਆ ਕਰਮਚਾਰੀ ਨਾਲ ਤਾਇਨਾਤ ਹੈ। ਫਿਲਹਾਲ ਪੁਲਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ- 70 ਲੋਕਾਂ ਨੂੰ ਠੱਗਣ ਵਾਲੇ ਏਜੰਟ ਨੂੰ ਕਾਬੂ ਕਰ ਥਾਣੇ ਲੈ ਕੇ ਗਏ ਨੌਜਵਾਨ, ਅੱਗਿਓਂ ਮਿਲਿਆ ਅਜੀਬ ਜਵਾਬ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News