ਜੇਲ੍ਹ ’ਚ ਡਿਊਟੀ ’ਤੇ ਤਾਇਨਾਤ ਪੁਲਸ ਕਰਮਚਾਰੀ ਦੀ ਗੋਲ਼ੀ ਲੱਗਣ ਨਾਲ ਮੌਤ
Monday, Jan 16, 2023 - 10:59 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)-ਬਰਨਾਲਾ ਜੇਲ੍ਹ ’ਚ ਗੋਲ਼ੀ ਲੱਗਣ ਨਾਲ ਜੇਲ੍ਹ ’ਚ ਤਾਇਨਾਤ ਇਕ ਪੁਲਸ ਕਰਮਚਾਰੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਸਤਬੀਰ ਸਿੰਘ ਅਤੇ ਥਾਣਾ ਸਿਟੀ ਦੇ ਇੰਚਾਰਜ ਬਲਜੀਤ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸਿਟੀ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਬਿੱਕਰ ਸਿੰਘ ਦੀ ਡਿਊਟੀ ਜੇਲ੍ਹ ਦੇ ਟਾਵਰ ’ਤੇ ਸੀ, ਉਸ ਨੇ ਆਪਣੀ ਰਾਈਫਲ ਨਾਲ ਫਾਇਰਿੰਗ ਕੀਤੀ ਪਰ ਫਾਇਰ ਉਸ ਨੂੰ ਹੀ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ : ਸਰਦੀ ਦੀਆਂ ਛੁੱਟੀਆਂ ਦੌਰਾਨ ਸ਼ੁਰੂ ਕੀਤੀ ਆਨਲਾਈਨ ਪੜ੍ਹਾਈ ਨੂੰ ਲੈ ਕੇ ਸਿੱਖਿਆ ਮੰਤਰੀ ਬੈਂਸ ਦਾ ਅਹਿਮ ਬਿਆਨ
ਉਸ ਦੀ ਲਾਸ਼ ਨੂੰ ਮੋਰਚਰੀ ’ਚ ਰੱਖ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਇਸ ਸਬੰਧੀ ਜੇਲ੍ਹ ਅਧਿਕਾਰੀ ਪੁਨੀਤ ਗਰਗ ਨੇ ਦੱਸਿਆ ਕਿ ਜੇਲ੍ਹ ’ਚ ਸੁਰੱਖਿਆ ਲਈ ਬਿੱਕਰ ਸਿੰਘ ਦੀ ਦੁਪਹਿਰ 12 ਤੋਂ 3 ਵਜੇ ਤੱਕ ਟਾਵਰ ’ਤੇ ਡਿਊਟੀ ਸੀ। ਜਦੋਂ ਦੂਜਾ ਕਰਮਚਾਰੀ ਤਕਰੀਬਨ 3 ਵਜੇ ਆਪਣੀ ਡਿਊਟੀ ਲਈ ਪਹੁੰਚਿਆ ਤਾਂ ਉਸ ਨੇ ਬਿੱਕਰ ਸਿੰਘ ਨੂੰ ਖੂਨ ਨਾਲ ਲੱਥਪੱਥ ਹਾਲਤ ’ਚ ਦੇਖਿਆ ਤਾਂ ਕੋਲ ਹੀ ਉਸ ਦੀ ਰਾਈਫਲ ਪਈ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਅਜੇ ਜਾਂਚ-ਪੜਤਾਲ ਚੱਲ ਰਹੀ ਹੈ। ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਨੇ ਹੈਵਾਨੀਅਤ ਦੀਆਂ ਹੱਦਾਂ ਕੀਤੀਆਂ ਪਾਰ, 4 ਸਾਲਾ ਮਾਸੂਮ ਨਾਲ ਕੀਤਾ ਜਬਰ-ਜ਼ਿਨਾਹ