ਤੋਤਾ-ਤੋਤੀ ਦੀ ਆਤਮਿਕ ਸ਼ਾਂਤੀ ਲਈ ਕਰਵਾਇਆ ਪਾਠ, ਭੋਗ 'ਤੇ 300 ਬੰਦਿਆਂ ਨੇ ਛਕਿਆ ਲੰਗਰ
Sunday, Dec 28, 2025 - 06:34 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਅੱਜ ਦੇ ਯੁੱਗ 'ਚ ਜਿੱਥੇ ਬੰਦਾ ਬੰਦੇ ਦਾ ਵੈਰੀ ਬਣਿਆ ਹੋਇਆ ਹੈ। ਉੱਥੇ ਹੀ ਇੱਕ ਗੁਰਦਾਸਪੁਰ ਦੇ ਮੁਹੱਲਾ ਪ੍ਰੇਮ ਨਗਰ ਦੇ ਵਾਸੀ ਅਸ਼ੋਕ ਕੁਮਾਰ ਅਤੇ ਬੱਬਲੀ ਨੇ ਦੱਸਿਆ ਕਿ 7 ਸਾਲ ਪਹਿਲਾਂ ਲਿਆਂਦੇ ਇਕ ਤੋਤੇ ਦੇ ਜੋੜੇ ਨਾਲ ਅਜਿਹਾ ਪਿਆਰ ਪੈ ਗਿਆ ਕਿ ਉਨ੍ਹਾਂ ਨੂੰ ਆਪਣੇ ਹੀ ਘਰ ਦਾ ਹਿੱਸਾ ਸਮਝਣ ਲੱਗ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ 'ਪਵਿੱਤਰ ਸ਼ਹਿਰ' ਘੋਸ਼ਿਤ ਕਰਨ ਮਗਰੋਂ Non veg ਦੇ ਕਾਰੋਬਾਰੀਆਂ ਨੇ ਉਠਾਈ ਇਹ ਮੰਗ, ਕਿਹਾ- ਘੱਟੋ-ਘੱਟ...
ਉਹ ਦੋਵੇਂ ਤੋਤਿਆਂ ਨੂੰ ਆਪਣੇ ਬੱਚਿਆਂ ਵਾਂਗ ਪਿਆਰ ਕਰਦੇ ਸਨ। ਅੱਜ ਇਸ ਜਹਾਨ ਤੋਂ ਦੋਵਾਂ ਦੇ ਚਲੇ ਜਾਣ ਮਗਰੋਂ, ਜਿਵੇਂ ਕਿਸੇ ਵਿਅਕਤੀ ਦੀ ਮੌਤ ਮਗਰੋਂ ਉਸ ਦੇ ਰੀਤੀ-ਰਿਵਾਜ਼ ਕੀਤੇ ਜਾਂਦੇ ਹਨ, ਉਸੇ ਤਰ੍ਹਾਂ ਉਨ੍ਹਾਂ ਵੱਲੋਂ ਤੋਤਾ-ਤੋਤੀ ਦੇ ਵੀ ਰੀਤੀ-ਰਿਵਾਜ਼ ਨਿਭਾਏ ਗਏ। ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਕਰਵਾਇਆ ਗਿਆ ਅਤੇ ਬਾਅਦ ਵਿੱਚ ਦਸਵੇਂ ਵਾਲੇ ਦਿਨ ਕਰੀਬ 300 ਵਿਅਕਤੀਆਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਦੇ ਨਾਲ ਹੀ ਆਪਣੇ ਸਾਰੇ ਰਿਸ਼ਤੇਦਾਰਾਂ ਨੂੰ ਵੀ ਉਨ੍ਹਾਂ ਦੇ ਭੋਗ ਸਮਾਗਮ ’ਚ ਸੱਦਿਆ।
ਇਹ ਵੀ ਪੜ੍ਹੋ- ਜਥੇਦਾਰ ਗੜਗੱਜ ਦਾ ਵੱਡਾ ਬਿਆਨ ! ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ 'ਚ ਹੋਵੇ 'ਡਰਾਈ ਡੇਅ' ਘੋਸ਼ਿਤ
ਇਹ ਗੱਲ ਧਿਆਨ ਦੇਣ ਯੋਗ ਹੈ ਕਿ ਅੱਜ ਦੇ ਸਮੇਂ ਵਿੱਚ ਕਈ ਲੋਕ ਆਪਣੇ ਬੁੱਢੇ ਮਾਪਿਆਂ ਦੀ ਸੰਭਾਲ ਕਰਨ ਨੂੰ ਵੀ ਵੱਡਾ ਬੋਝ ਸਮਝਦੇ ਹਨ, ਪਰ ਇਸ ਪਰਿਵਾਰ ਵੱਲੋਂ ਇਨ੍ਹਾਂ ਪੰਛੀਆਂ ਨਾਲ ਵੀ ਬੇਹੱਦ ਪਿਆਰ ਅਤੇ ਸੰਵੇਦਨਸ਼ੀਲਤਾ ਦਿਖਾਈ ਦਿੱਤੀ ਗਈ। ਇਸ ਕਰਕੇ ਉਨ੍ਹਾਂ ਨੇ ਅਜਿਹਾ ਸਭ ਕੁਝ ਕਰਕੇ ਸਮਾਜ ਅੱਗੇ ਇੱਕ ਵੱਖਰੀ ਅਤੇ ਮਨੁੱਖਤਾ ਭਰੀ ਮਿਸਾਲ ਪੇਸ਼ ਕੀਤੀ ਹੈ।
ਇਹ ਵੀ ਪੜ੍ਹੋ- SGPC ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲ ਦੇਣਾ ਬੰਦ ਕਰਨ ਸਰਕਾਰਾਂ, ਸਰਕਾਰੀ SIT ਨੂੰ ਅਸੀਂ ਨਹੀਂ ਮੰਨਦੇ: ਜਥੇ. ਗੜਗੱਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
