ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਚਾਰ ਮਹੀਨਿਆਂ ਦੀ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕਤਲ

Sunday, Jan 07, 2024 - 06:51 PM (IST)

ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਚਾਰ ਮਹੀਨਿਆਂ ਦੀ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕਤਲ

ਪੱਟੀ (ਸੌਰਭ) : ਪੱਟੀ ਦੇ ਵਾਰਡ ਨੰਬਰ ਦੋ ਵਿਚ ਕੁਝ ਨੌਜਵਾਨਾਂ ਨੇ ਘਰ ਅੰਦਰ ਦਾਖਲ ਹੋ ਕੇ ਇਕ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਸੁਨੀਤਾ (30) ਪਤਨੀ ਰਾਜਾ ਵਜੋਂ ਹੋਈ ਹੈ ਜੋ ਚਾਰ ਮਹੀਨਿਆਂ ਦੀ ਗਰਭਵੀਤ ਸੀ। ਮ੍ਰਿਤਕਾ ਦੀ ਸੱਸ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਾਜੇ ਦਾ ਇਲਾਕੇ ਦੇ ਬੌਬੀ ਨਾਮਕ ਨੌਜਵਾਨ ਨਾਲ ਝਗੜਾ ਹੋਇਆ ਸੀ, ਜਿਸ ਦਾ ਬੀਤੀ ਸ਼ਾਮ ਨੂੰ ਮੋਹਤਵਰਾਂ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ। 

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਹੱਡ ਚੀਰਵੀਂ ਠੰਡ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਭਵਿੱਖਬਾਣੀ, ਵਧਾਏਗੀ ਚਿੰਤਾ

ਇਸ ਦੌਰਾਨ ਐਤਵਾਰ ਨੂੰ ਬੌਬੀ ਉਨ੍ਹਾਂ ਦੇ ਘਰ ਆਇਆ ਅਤੇ ਰਾਜੇ ਨੂੰ ਮਾਰਨ ਦੀ ਨੀਅਤ ਨਾਲ ਗੋਲ਼ੀਆਂ ਚਲਾ ਦਿੱਤੀਆਂ। ਇਸ ਗੋਲ਼ੀਬਾਰੀ ਵਿਚ ਰਾਜੇ ਦੀ ਪਤਨੀ ਸੁਨੀਤਾ ਦੀ ਗੋਲ਼ੀਆਂ ਲੱਗਣ ਕਾਰਣ ਮੌਤ ਹੋ ਗਈ। ਇਹ ਵਾਰਦਾਤ ਤੋਂ ਬਾਅਦ ਚੀਕ ਚਿਹਾੜਾ ਪੈ ਗਿਆ ਅਤੇ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਿਆ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਔਰਤ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਡੀ. ਐੱਸ. ਪੀ. ਦੇ ਦਫਤਰ ਅੱਗੇ ਧਰਨਾ ਲਗਾਇਆ ਗਿਆ ਹੈ। 

ਇਹ ਵੀ ਪੜ੍ਹੋ : ਕੜਾਕੇਦਾਰ ਠੰਡ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਮੁੜ ਜਾਰੀ ਕੀਤੀ ਐਡਵਾਇਜ਼ਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News